ਮੌਸਮ ਵਿਭਾਗ

ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ; ਮੌਸਮ ਲਵੇਗਾ ਕਰਵਟ

ਅਗਲੇ 4 ਦਿਨ ਹਨੇਰੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ; ਵਧਦੀ ਗਰਮੀ ਤੋਂ ਮਿਲੇਗੀ ਰਾਹਤ

ਚੰਡੀਗੜ੍ਹ, 13 ਮਾਰਚ : ਪੰਜਾਬ ਅਤੇ ਚੰਡੀਗੜ੍ਹ ਵਿਚ ਭਿਆਨਕ ਗਰਮੀ ਦਰਮਿਆਨ ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੱਤੀ ਹੈ। ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਅਗਲੇ ਚਾਰ ਦਿਨਾਂ ਤੱਕ ਖੇਤਰ ਵਿੱਚ ਮੀਂਹ, ਗਰਜ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਇਸ ਸਬੰਧੀ ‘ਯੈਲੋ ਅਲਰਟ’ ਜਾਰੀ ਕਰਦਿਆਂ ਦੱਸਿਆ ਹੈ ਕਿ ਇਹ ਬਦਲਾਅ ਪੱਛਮੀ ਗੜਬੜੀ (Western Disturbance) ਕਾਰਨ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ।

ਹਾਲਾਂਕਿ ਸ੍ਰੀ ਆਨੰਦਪੁਰ ਸਾਹਿਬ, ਮੋਹਾਲੀ, ਪਟਿਆਲਾ, ਫਰੀਦਕੋਟ, ਹੁਸ਼ਿਆਰਪੁਰ, ਐਸ.ਬੀ.ਐਸ ਨਗਰ ਅਤੇ ਲੁਧਿਆਣਾ ਵਿੱਚ ਤਾਪਮਾਨ 30 ਡਿਗਰੀ ਤੋਂ ਉੱਪਰ ਰਿਹਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਨਿਜਾਤ ਮਿਲਣ ਦੀ ਉਮੀਦ ਹੈ।

Read More : ਮੋਹਾਲੀ ‘ਚ ਇਨਫੋਸਿਸ ਦੇ ਨਵੇਂ ਕੈਂਪਸ ਦਾ ਨੀਂਹ ਪੱਥਰ; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

Leave a Reply

Your email address will not be published. Required fields are marked *