ਖਾਦੀ ਅਤੇ ਗ੍ਰਾਮ ਉਦਯੋਗ ਰਾਹੀਂ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਰੋਜ਼ਗਾਰ ਪੈਦਾ ਕਰਨਾ ਮੁੱਖ ਟੀਚਾ
ਚੰਡੀਗੜ੍ਹ, 13 ਮਾਰਚ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਨਕੋਦਰ ਦੇ ਐਮ.ਐਲ.ਏ. ਇੰਦਰਜੀਤ ਕੌਰ ਮਾਨ, ਦਿਨੇਸ਼ ਢਲ, ਨਿਤਿਨ ਕੋਹਲੀ, ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ ਅਤੇ ਮੇਅਰ ਵਨੀਤ ਧੀਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਗਗਨਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੂੰ ਇੱਕ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਖਾਦੀ ਨੂੰ ਆਤਮਨਿਰਭਰਤਾ ਅਤੇ ਸਵਦੇਸ਼ੀ ਸੋਚ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਪੇਂਡੂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਐਗਰੋ ਦੇ ਸਟੇਟ ਚੇਅਰਮੈਨ ਮੰਗਲ ਸਿੰਘ ਬੱਸੀ, ਮੁਸਲਿਮ ਵਿਕਾਸ ਬੋਰਡ ਦੇ ਸਟੇਟ ਚੇਅਰਮੈਨ ਅਬਦੂਲ ਬਾਰੀ ਸਲਮਾਨੀ, ਕੌਂਸਲਰ ਦੀਪਕ ਸ਼ਾਰਦਾ, ਸਮਾਜ ਸੇਵਕ ਮਾਸਟਰ ਗੌਰਵ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਕੌਂਸਲਰ ਅਮਿਤ ਢਲ, ਜਗਦੀਸ਼ ਸਮਰਾਏ, ਸਤਨਾਮ ਸਿੰਘ, ਬੱਬੂ ਥਾਪਰ, ਚੇਅਰਮੈਨ ਲਖਵੀਰ ਸਿੰਘ, ਜਸਵੀਰ ਸਿੰਘ, ਪੂਜਾ ਸਿੰਘ, ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ ਅਤੇ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
Read More : ਮੋਹਾਲੀ ‘ਚ ਇਨਫੋਸਿਸ ਦੇ ਨਵੇਂ ਕੈਂਪਸ ਦਾ ਨੀਂਹ ਪੱਥਰ; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
