President Advocate Harjinder Singh Dhami

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫ਼ੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ

1 ਅਪ੍ਰੈਲ ਤੋਂ ਲਾਗੂ ਹੋਵੇਗਾ ਵਾਧਾ; ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵਾ ਪਹਿਨਣਾ ਅਤੇ ਮੂਲ ਮੰਤਰ ਦਾ ਜਾਪ ਹੋਵੇਗਾ ਲਾਜ਼ਮੀ

ਅੰਮ੍ਰਿਤਸਰ, 14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ ਮੌਕੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਲਿਆ ਗਿਆ, ਜੋ ਕਿ 1 ਅਪ੍ਰੈਲ ਤੋਂ ਪ੍ਰਭਾਵੀ ਹੋਵੇਗਾ।

ਐਡਵੋਕੇਟ ਧਾਮੀ ਨੇ ਜਿੱਥੇ ਮੁਲਾਜ਼ਮਾਂ ਦੀ ਆਰਥਿਕ ਸਹੂਲਤ ਦਾ ਧਿਆਨ ਰੱਖਿਆ, ਉੱਥੇ ਹੀ ਸੰਸਥਾ ਦੀ ਮਰਿਆਦਾ ਨੂੰ ਲੈ ਕੇ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵਾ (ਕੁੜਤਾ-ਪਜਾਮਾ) ਪਹਿਨਣਾ ਯਕੀਨੀ ਬਣਾਉਣ।

ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਘਰ ਦੇ ਸੇਵਾਦਾਰਾਂ ਦਾ ਪਹਿਰਾਵਾ ਸਿੱਖ ਮਰਿਆਦਾ ਅਤੇ ਸੰਸਥਾ ਦੀ ਗਰਿਮਾ ਨੂੰ ਦਰਸਾਉਣ ਵਾਲਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਦਿਨ ਦੀ ਸ਼ੁਰੂਆਤ ਸਮੂਹਿਕ ਤੌਰ ‘ਤੇ ਮੂਲ ਮੰਤਰ ਦੇ ਜਾਪ ਨਾਲ ਕੀਤੀ ਜਾਵੇ।

ਪ੍ਰਧਾਨ ਧਾਮੀ ਨੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਆਪਣੇ ਸੇਵਕਾਂ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ, ਪਰ ਕਰਮਚਾਰੀਆਂ ਦਾ ਸਮਰਪਣ ਵੀ ਸਰਵਉੱਚ ਹੋਣਾ ਚਾਹੀਦਾ ਹੈ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ।

Read More : ਪ੍ਰਤਾਪ ਬਾਜਵਾ ਨੇ ਅਮਿਤ ਸ਼ਾਹ ਨੂੰ ਨਸ਼ੇ ਅਤੇ ਸਰਹੱਦ ਸੁਰੱਖਿਆ ਦੇ ਮੁੱਦੇ ’ਤੇ ਘੇਰਿਆ

Leave a Reply

Your email address will not be published. Required fields are marked *