ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ; ਸਿੱਧੂ ਦੀ ਤਸਵੀਰ ਅੱਗੇ ਭੇਟ ਕੀਤਾ ਸਤਿਕਾਰ
ਮਾਨਸਾ, 15 ਮਾਰਚ : ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕੀਤੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਗੁਰਦਾਸ ਮਾਨ, ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਸਿੰਘ ਸਿੱਧੂ ਨੂੰ ਵੇਖ ਕੇ ਭਾਵੁਕ ਹੋ ਗਏ ਅਤੇ ਨਿਮਰਤਾ ਨਾਲ ਬੱਚੇ ਦੇ ਪੈਰੀਂ ਹੱਥ ਲਾਇਆ। ਉਨ੍ਹਾਂ ਕਿਹਾ ਕਿ ਇਹ ਬੱਚਾ ਹੂ-ਬ-ਹੂ ਆਪਣੇ ਵੱਡੇ ਭਰਾ ਸਿੱਧੂ ਵਰਗਾ ਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਵਿੱਚ ਲੱਗੀ ਸਿੱਧੂ ਮੂਸੇਵਾਲਾ ਦੀ ਤਸਵੀਰ ਅੱਗੇ ਹੱਥ ਜੋੜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।—
Read More : ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ; ਪੰਜਾਬ ‘ਚ ਬਣਨਗੇ 3 ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ
