ਕੁਲਤਾਰ ਸਿੰਘ ਸੰਧਵਾਂ

ਸਪੀਕਰ ਵੱਲੋਂ ਵਿਧਾਨ ਸਭਾ ਹਾਲ ਵਿਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਚੰਡੀਗੜ੍ਹ 17 ਮਾਰਚ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Read More : ਪਾਕਿਸਤਾਨ ਦੀ ਅਫ਼ਗਾਨਿਸਤਾਨ ‘ਤੇ ਵੱਡੀ ਏਅਰਸਟ੍ਰਾਈਕ; 400 ਲੋਕਾਂ ਦੀ ਮੌਤ

Leave a Reply

Your email address will not be published. Required fields are marked *