ਜਿਮ ਤੋਂ ਬਾਹਰ ਨਿਕਲਦੇ ਹੀ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਮਾਰੀਆਂ ਗੋਲੀਆਂ, ਪੁਲਿਸ ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਸ਼ੁਰੂ
ਚੰਡੀਗੜ੍ਹ, 18 ਮਾ੍ਰਚ : ਚੰਡੀਗੜ੍ਹ ਦੇ ਵੀਆਈਪੀ ਇਲਾਕੇ ਸੈਕਟਰ 9 ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਬਾਡੀਜ਼ੋਨ ਜਿਮ ਤੋਂ ਬਾਹਰ ਨਿਕਲ ਰਹੇ ਕੁੱਬਾਹੇੜੀ ਦੇ ਰਹਿਣ ਵਾਲੇ ਨੌਜਵਾਨ ਚਰਨਜੀਤ ਉਰਫ਼ ਚੰਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਜਦੋਂ ਚਰਨਜੀਤ ਆਪਣੀ ਕਾਰ ਵਿੱਚ ਸਵਾਰ ਹੋਣ ਲੱਗਾ ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ 7 ਤੋਂ 8 ਰਾਊਂਡ ਫਾਇਰ ਕੀਤੇ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਦੇ ਸਾਥੀ ਉਸ ਨੂੰ ਤੁਰੰਤ ਪੀਜੀਆਈ ਲੈ ਕੇ ਗਏ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਬੂਤ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
Read More : ਹਾਕੀ ਦੇ ਵਿਸ਼ਵ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਕੈਨੇਡਾ ਦੇ ਹਿੱਸੇ
