Harbhajan-Singh-ETO

ਕੈਬਨਿਟ ਮੰਤਰੀ ਈਟੀਓ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸਮੀਖਿਆ

ਕਿਹਾ-ਅਧਿਕਾਰੀਆਂ ਨੂੰ ਟੀਚੇ ਪੂਰੇ ਕਰਨ ਦੇ ਨਿਰਦੇਸ਼

ਚੰਡੀਗੜ੍ਹ, 18 ਮਾਰਚ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਵੱਲੋਂ ਸੂਬੇ ਵਿੱਚ ਚੱਲ ਰਹੇ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿੱਥੇ ਗਏ ਸੜਕ ਨਿਰਮਾਣ ਦੇ ਟੀਚਿਆਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਕੰਮ ਵਿੱਚ ਤੇਜ਼ੀ ਆਈ ਹੈ ਅਤੇ ਹੁਣ ਰੋਜ਼ਾਨਾ 60 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੌਟ ਮਿਕਸ ਪਲਾਂਟਾਂ ਦੇ ਪੂਰੀ ਸਮਰੱਥਾ ਨਾਲ ਚੱਲਣ ਕਾਰਨ ਰੋਜ਼ਾਨਾ ਸੜਕ ਨਿਰਮਾਣ ਦੀ ਰਫ਼ਤਾਰ 100 ਕਿਲੋਮੀਟਰ ਤੋਂ ਵੀ ਪਾਰ ਕਰ ਗਈ ਹੈ। ਸਰਕਾਰ ਨੇ 30 ਜੂਨ, 2026 ਤੱਕ ਸੂਬੇ ਭਰ ਵਿੱਚ 20,500 ਕਿਲੋਮੀਟਰ ਸੜਕਾਂ ਬਣਾਉਣ ਦਾ ਵੱਡਾ ਟੀਚਾ ਰੱਖਿਆ ਹੈ।

ਮੀਟਿੰਗ ਵਿੱਚ ਖਾੜੀ ਦੇਸ਼ਾਂ ਦੀ ਜੰਗ ਕਾਰਨ ਬਿਟੂਮਨ (ਲੁੱਕ) ਦੀ ਪੈਦਾ ਹੋਈ ਕਮੀ ਬਾਰੇ ਵੀ ਚਰਚਾ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਪਲਾਇਰ ਕੰਪਨੀਆਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਿਆ ਜਾਵੇ ਤਾਂ ਜੋ ਨਿਰਮਾਣ ਕਾਰਜਾਂ ਵਿਚ ਕੋਈ ਰੁਕਾਵਟ ਨਾ ਆਵੇ।

Read More : ਪੁਲਿਸ ਦੀ ਵੱਡੀ ਕਾਰਵਾਈ : 2 ਹੈਂਡ ਗ੍ਰਨੇਡਾਂ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

Leave a Reply

Your email address will not be published. Required fields are marked *