ਕੈਬਨਿਟ ਮੰਤਰੀ ਵੱਲੋਂ ਹੈਲਪਲਾਈਨ ਨੰਬਰ 181 ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਅਪੀਲ
ਚੰਡੀਗੜ੍ਹ, 18 ਮਾਰਚ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਦੀ ਮਦਦ ਲਈ ਚੁੱਕੇ ਗਏ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਵਿੱਤੀ ਸਾਲ 2022-23 ਤੋਂ 2025-26 ਤੱਕ ਸੂਬੇ ਦੇ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਇਨ੍ਹਾਂ ਸੈਂਟਰਾਂ ਵਿੱਚ ਔਰਤਾਂ ਨੂੰ ਇੱਕੋ ਛੱਤ ਹੇਠ ਡਾਕਟਰੀ ਸਹਾਇਤਾ, ਕਾਨੂੰਨੀ ਸਲਾਹ, ਪੁਲਿਸ ਮਦਦ, ਕੌਂਸਲਿੰਗ ਅਤੇ ਅਸਥਾਈ ਰਹਿਣ-ਸਹਿਣ ਵਰਗੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਡਾ. ਬਲਜੀਤ ਕੌਰ ਨੇ ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ:
- 2022–23: 3,592 ਔਰਤਾਂ
- 2023–24: 3,633 ਔਰਤਾਂ
- 2024–25: 5,305 ਔਰਤਾਂ
- 2025–26: 5,121 ਔਰਤਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਹ ਸੈਂਟਰ ਸਫਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਟੋਲ-ਫ੍ਰੀ ਵੂਮੈਨ ਹੈਲਪਲਾਈਨ ਨੰਬਰ 181 ਦੀ ਵਰਤੋਂ ਕਰਨ। ਉਨ੍ਹਾਂ ਇਸ ਨੰਬਰ ਦੇ ਵੱਧ ਤੋਂ ਵੱਧ ਪ੍ਰਚਾਰ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਹਰ ਲੋੜਵੰਦ ਔਰਤ ਤੱਕ ਮਦਦ ਪਹੁੰਚ ਸਕੇ।
Read More : ਕੈਬਨਿਟ ਮੰਤਰੀ ਈਟੀਓ ਵੱਲੋਂ ਸੜਕ ਨਿਰਮਾਣ ਕਾਰਜਾਂ ਦੀ ਸਮੀਖਿਆ
