Kapurthala Road Accident

ਕਾਰ ਤੇ ਮੋਟਰਸਾਈਕਲ ਦੀ ਟੱਕਰ ‘ਚ ਮਾਮੇ-ਭਾਣਜੇ ਦੀ ਮੌਤ

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਸੀ ਦੋਵੇਂ

ਭੁਲੱਥ, 20 ਮਾਰਚ : ਜ਼ਿਲਾ ਕਪੂਰਥਲਾ ਵਿਚ ਪੈਂਦੇ ਸਬ-ਡਵੀਜ਼ਨ ਭੁਲੱਥ ਦੇ ਪਿੰਡ ਜੋਗਿੰਦਰ ਨਗਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਿੰਦਰ ਸਿੰਘ (55) ਵਾਸੀ ਪਿੰਡ ਭਟਨੂਰਾ ਕਲਾਂ ਅਤੇ ਨਿਰਮਲ ਸਿੰਘ (50) ਵਾਸੀ ਪਿੰਡ ਬਜਾਜਾ ਵਜੋਂ ਹੋਈ ਹੈ।

ਇਹ ਦੋਵੇਂ ਮਾਮਾ-ਭਾਣਜਾ ਮੱਸਿਆ ਦੇ ਸ਼ੁਭ ਦਿਹਾੜੇ ‘ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਇੱਕ ਕਾਰ ਨਾਲ ਟਕਰਾ ਗਿਆ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਰ ਇੱਕ ਔਰਤ ਚਲਾ ਰਹੀ ਸੀ ਜੋ ਗੱਡੀ ਸਿੱਖ ਰਹੀ ਸੀ। ਹਾਦਸੇ ਤੋਂ ਬਾਅਦ ਉਸਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸਥਾਨਕ ਲੋਕਾਂ ਨੇ ਉਸਨੂੰ ਕਾਬੂ ਕਰ ਲਿਆ।

ਪਰਿਵਾਰ ਅਨੁਸਾਰ ਜੇਕਰ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਜਾਨ ਬਚ ਸਕਦੀ ਸੀ। ਭੁਲੱਥ ਪੁਲਿਸ ਸਟੇਸ਼ਨ ਦੇ ਐਸਐਚਓ ਰਣਜੀਤ ਸਿੰਘ ਅਤੇ ਡੀਐਸਪੀ ਭੁਲੱਥ ਕਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read More : ਪੰਜਾਬ ਵਿਚ ਹਜ਼ਾਰਾਂ ਦਰੱਖ਼ਤਾਂ ਦੀ ਕਟਾਈ ‘ਤੇ ਹਾਈ ਕੋਰਟ ਸਖ਼ਤ

Leave a Reply

Your email address will not be published. Required fields are marked *