chandigarh

ਚੰਡੀਗੜ੍ਹ : ਇੰਡਸਟਰੀਅਲ ਏਰੀਆ ਦੀ ਇਲੈਕਟ੍ਰਾਨਿਕਸ ਦੁਕਾਨ ‘ਚ ਲੱਗੀ ਭਿਆਨਕ ਅੱਗ

ਮੌਕੇ ‘ਤੇ ਹਾਈਡ੍ਰੌਲਿਕ ਮਸ਼ੀਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤਾਇਨਾਤ

ਚੰਡੀਗੜ੍ਹ, 23 ਮਾਰਚ : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਸਥਿਤ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਚਾਰੇ ਪਾਸੇ ਕਾਲੇ ਧੂੰਏਂ ਦੇ ਗੁਬਾਰ ਦਿਖਾਈ ਦੇਣ ਲੱਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।

ਅੱਗ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਇਰ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ ਇੱਕ ਹਾਈਡ੍ਰੌਲਿਕ ਮਸ਼ੀਨ ਮੰਗਵਾਈ ਗਈ ਹੈ ਤਾਂ ਜੋ ਉਚਾਈ ਅਤੇ ਅੰਦਰੂਨੀ ਹਿੱਸਿਆਂ ਤੱਕ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਜਾ ਸਕੇ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਇਸ ਹਾਦਸੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਸ ਉਦਯੋਗਿਕ ਖੇਤਰ ਵਿੱਚ ਪਹਿਲਾਂ ਵੀ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਮੁੜ ਸਵਾਲ ਖੜ੍ਹੇ ਹੋ ਰਹੇ ਹਨ।

Read More : ਖੰਨਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ; ਸੰਗਤ ਵਿਚ ਭਾਰੀ ਰੋਸ

Leave a Reply

Your email address will not be published. Required fields are marked *