ਲੋਕ ਸਭਾ ਵਿੱਚ ਗੂੰਜਿਆ ਮੁੱਦਾ; ਕੇਂਦਰੀ ਗ੍ਰਹਿ ਮੰਤਰੀ ਨੇ ਵਿਰੋਧੀ ਧਿਰ ਦੇ ਸਵਾਲਾਂ ‘ਤੇ ਦਿੱਤਾ ਭਰੋਸਾ
ਨਵੀਂ ਦਿੱਲੀ, 23 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿੱਚ ਐਲਾਨ ਕੀਤਾ ਕਿ ਜੇਕਰ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਤੌਰ ‘ਤੇ ਮੰਗ ਕਰਨ ਤਾਂ ਉਹ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਤੁਰੰਤ ਜਾਰੀ ਕਰ ਦੇਣਗੇ।
ਸਦਨ ਵਿੱਚ ਸਿਫ਼ਰ ਕਾਲ ਦੌਰਾਨ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਗੰਭੀਰ ਵਿਸ਼ਾ ਉਠਾਇਆ। ਸ਼ਾਹ ਨੇ ਸਪੱਸ਼ਟ ਕੀਤਾ ਕਿ ਕਿਉਂਕਿ ਇਹ ਸੂਬੇ ਦਾ ਮਾਮਲਾ ਹੈ, ਇਸ ਲਈ ਸੰਸਦ ਮੈਂਬਰਾਂ ਦੀ ਲਿਖਤੀ ਮੰਗ ‘ਤੇ ਕੇਂਦਰ ਸਰਕਾਰ ਤੁਰੰਤ ਕਾਰਵਾਈ ਕਰੇਗੀ।
Read More : ਲੋਕ ਸਭਾ ’ਚ ਗੂੰਜਿਆ ਪੰਜਾਬ ਟੈਂਡਰ ਘਪਲਾ; ਔਜਲਾ ਵੱਲੋਂ NIA ਜਾਂਚ ਦੀ ਮੰਗ
