ਚਰਨਜੀਤ ਚੰਨੀ, ਹਰਸਿਮਰਤ ਬਾਦਲ ਅਤੇ ਸੁਖਜਿੰਦਰ ਰੰਧਾਵਾ ਸਮੇਤ ਪੰਜ ਮੈਂਬਰਾਂ ਨੇ ਕੀਤੀ ਮੁਲਾਕਾਤ
ਚੰਡੀਗੜ੍ਹ/ਦਿੱਲੀ, 23 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਡਾ. ਧਰਮਵੀਰ ਗਾਂਧੀ ਅਤੇ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਅੰਮ੍ਰਿਤਸਰ ਵੇਅਰਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਮੰਗ ਪੱਤਰ ਸੌਂਪਿਆ। ਗ੍ਰਹਿ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਇਸ ਸੰਗੀਨ ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਵਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
Read More : ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਕਰਵਾਵਾਂਗੇ CBI ਜਾਂਚ : ਅਮਿਤ ਸ਼ਾਹ
