ਹਾਈ_ਕੋਰਟ

ਬਾਘਾਪੁਰਾਣਾ ਪੰਚਾਇਤ ਸੰਮਤੀ ਚੋਣ ਵਿਵਾਦ: ਹਾਈਕੋਰਟ ਵੱਲੋਂ DC ਅਤੇ SDM ਤਲਬ

ਮੈਂਬਰਾਂ ਨੂੰ ਬੰਧਕ ਬਣਾਉਣ ਦੇ ਦੋਸ਼ਾਂ ‘ਤੇ ਅਦਾਲਤ ਸਖ਼ਤ

ਚੰਡੀਗੜ੍ਹ, 23 ਮਾਰਚ : ਬਾਘਾਪੁਰਾਣਾ ਪੰਚਾਇਤ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਵਿੱਚ ਕਥਿਤ ਧੱਕੇਸ਼ਾਹੀ ਅਤੇ ਮੈਂਬਰਾਂ ਨੂੰ ਬੰਧਕ ਬਣਾਉਣ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ (DC) ਅਤੇ SDM ਨੂੰ ਅਦਾਲਤ ਵਿੱਚ ਤਲਬ ਕਰ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 15 ਮੈਂਬਰਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਾਇਆ ਕਿ 17 ਮਾਰਚ ਨੂੰ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਬੀ.ਡੀ.ਪੀ.ਓ. ਦਫ਼ਤਰ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਬੰਧਕ ਬਣਾਇਆ ਗਿਆ ਸੀ। ਪਟੀਸ਼ਨਕਰਤਾਵਾਂ ਨੇ ਮੰਗ ਕੀਤੀ ਹੈ ਕਿ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣ, ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਲੋਕਤੰਤਰਿਕ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਸਰਕਾਰੀ ਪੱਖ ਵੱਲੋਂ ਸਮੇਂ ਦੀ ਮੰਗ ਕੀਤੇ ਜਾਣ ‘ਤੇ ਅਦਾਲਤ ਨੇ ਇੱਕ ਦਿਨ ਦੀ ਮੋਹਲਤ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ।

Read More : ਮਾਮੂਲੀ ਤਕਰਾਰ ਤੋਂ ਬਾਅਦ ਕਾਰ ਚਾਲਕ ਨੇ ਟੈਕਸੀ ਡਰਾਈਵਰ ਨੂੰ ਮਾਰੀ ਗੋਲੀ

Leave a Reply

Your email address will not be published. Required fields are marked *