ਕਰੰਟ ਖਬਰ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬਜਟ ਪੇਸ਼ ਕਰਨ ਤੋਂ ਕੁਝ ਘੰਟੇ ਪਹਿਲਾਂ ਆਈ ਈਮੇਲ ਨੇ ਮਚਾਈ ਹਲਚਲ; ਸੁਰੱਖਿਆ ਸਖ਼ਤ, ਕੁਝ ਵੀ ਸ਼ੱਕੀ ਨਹੀਂ ਮਿਲਿਆ

ਨਵੀਂ ਦਿੱਲੀ, 24 ਮਾਰਚ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਬਜਟ ਪੇਸ਼ ਕੀਤੇ ਜਾਣ ਤੋਂ ਕੁਝ ਘੰਟੇ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਖ਼ਬਰ ਤੋਂ ਬਾਅਦ ਪੂਰੇ ਵਿਧਾਨ ਸਭਾ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਪਰ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਦੇ ਸਕੱਤਰੇਤ ਨੂੰ ਸਵੇਰੇ 7:28 ਵਜੇ ਬੰਬ ਦੀ ਧਮਕੀ ਵਾਲੀ ਇਕ ਈਮੇਲ ਮਿਲੀ ਸੀ, ਜਿਸ ਤੋਂ ਬਾਅਦ ਸਵੇਰੇ 7:49 ਵਜੇ ਸਪੀਕਰ ਵਿਜੇਂਦਰ ਗੁਪਤਾ ਨੂੰ ਵੀ ਅਜਿਹੀ ਹੀ ਈਮੇਲ ਭੇਜੀ ਗਈ।

ਇਕ ਅਧਿਕਾਰੀ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਫੋਰਸਾਂ ਦੇ ਜਵਾਨ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਈਮੇਲ ’ਚ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ, ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਦਿੱਗਜ ਆਗੂਆਂ ਦੇ ਨਾਂਵਾਂ ਦਾ ਜ਼ਿਕਰ ਕੀਤਾ ਗਿਆ ਸੀ। ਪੁਲਸ ਵੱਲੋਂ ਈਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Read More : ਕਿਸਾਨਾਂ ਵੱਲੋਂ ਘਸੀਟਪੁਰਾ ਵਿਖੇ ਰੇਲਵੇ ਟਰੈਕ ਜਾਮ

Leave a Reply

Your email address will not be published. Required fields are marked *