ਪੈਟਰੋਲ 5 ਰੁਪਏ ਅਤੇ ਡੀਜ਼ਲ 2 ਤੋਂ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ; ਮੱਧ ਪੂਰਬ ਵਿੱਚ ਟਕਰਾਅ ਨੂੰ ਦੱਸਿਆ ਮੁੱਖ ਕਾਰਨ
ਚੰਡੀਗੜ੍ਹ, 27 ਮਾਰਚ : ਪੰਜਾਬ ਵਿੱਚ ਨਿੱਜੀ ਤੇਲ ਕੰਪਨੀ ਨਾਇਰਾ ਐਨਰਜੀ ਨੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਖਪਤਕਾਰਾਂ ਨੂੰ ਝਟਕਾ ਦਿੱਤਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ, ਕੰਪਨੀ ਨੇ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 2 ਤੋਂ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਕੰਪਨੀ ਵੱਲੋਂ ਇਹ ਫੈਸਲਾ ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਕਾਰਨ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 28 ਫਰਵਰੀ ਤੋਂ ਬਾਅਦ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਭਗ 50 ਫੀਸਦੀ ਦਾ ਉਛਾਲ ਆਇਆ ਹੈ, ਜਿਸ ਕਾਰਨ ਬਾਲਣ ਮਾਰਕੀਟਿੰਗ ਕੰਪਨੀਆਂ ਭਾਰੀ ਦਬਾਅ ਹੇਠ ਹਨ।
ਭਾਵੇਂ ਕਿ ਸਰਕਾਰੀ ਤੇਲ ਕੰਪਨੀਆਂ ਵੱਲੋਂ ਅਜੇ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ, ਪਰ ਨਾਇਰਾ ਐਨਰਜੀ ਨੇ ਵਧੀਆਂ ਹੋਈਆਂ ਕੀਮਤਾਂ ਦਾ ਬੋਝ ਗਾਹਕਾਂ ‘ਤੇ ਪਾ ਦਿੱਤਾ ਹੈ।
Read More : ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹੈ : ਸੰਜੀਵ ਅਰੋੜਾ
