ਚੰਡੀਗੜ੍ਹ, 28 ਮਾਰਚ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਨੂੰ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ ਦਾਖ਼ਲਾ ਨਾ ਦੇਣ ਦੇ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਕਾਲਜ ਦੀ ਪ੍ਰਿੰਸੀਪਲ ਨੂੰ ਤਲਬ ਕੀਤਾ ਗਿਆ ਹੈ।
ਕਮਿਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਾਮਲਾ ਇੱਕ ਅਖ਼ਬਾਰ ਵਿੱਚ ਛਪੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਨੇ ਰਜਿੰਦਰਾ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਨੂੰ 1 ਅਪ੍ਰੈਲ 2026 ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ।
Read More : ਸੋਸ਼ਲ ਮੀਡੀਆ ਟ੍ਰੋਲਿੰਗ ‘ਤੇ ਭੜਕੇ ਗੁਰਪ੍ਰੀਤ ਘੁੱਗੀ; ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਵਿਰੁੱਧ ਤੋੜੀ ਚੁੱਪੀ
