Karan aujla

ਕਰਨ ਔਜਲਾ ਦੇ ਬੰਗਲੁਰੂ ਸ਼ੋਅ ‘ਤੇ ਪ੍ਰਸ਼ਾਸਨ ਦੀ ਸਖ਼ਤੀ

‘ਗੈਂਗਸਟਾ’ ਸਮੇਤ 6 ਗੀਤਾਂ ‘ਤੇ ਲੱਗੀ ਰੋਕ

ਬੰਗਲੁਰੂ, 29 ਮਾਰਚ : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੂੰ ਅੱਜ ਬੰਗਲੁਰੂ ਵਿੱਚ ਹੋਣ ਵਾਲੇ ਆਪਣੇ ਸ਼ੋਅ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਆਪਣੇ 6 ਪ੍ਰਮੁੱਖ ਗੀਤ ਪੇਸ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਕਾਰਵਾਈ ਚੰਡੀਗੜ੍ਹ ਸਥਿਤ ਪ੍ਰੋ. ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਬੰਗਲੁਰੂ ਨੇ ਗਾਇਕ ਨੂੰ ਨੋਟਿਸ ਜਾਰੀ ਕੀਤਾ ਹੈ।

ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ ਅਤੇ ਖਾਸ ਤੌਰ ‘ਤੇ “ਗੈਂਗਸਟਾ” ਗੀਤ ਨੂੰ ਕਿਸੇ ਵੀ ਹਾਲਤ ਵਿੱਚ ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਸ਼ਾਸਨ ਮੁਤਾਬਕ ਇਹ ਫੈਸਲਾ ਬੱਚਿਆਂ ਦੀ ਮਾਨਸਿਕ ਸਿਹਤ ਦੀ ਰੱਖਿਆ ਅਤੇ ਗੀਤਾਂ ਦੇ ਉਨ੍ਹਾਂ ‘ਤੇ ਪੈਣ ਵਾਲੇ ਨਕਾਰਾਤਮਕ ਪ੍ਰਭਾਵਾਂ ਨੂੰ ਰੋਕਣ ਲਈ ਲਿਆ ਗਿਆ ਹੈ।

Read More : ਬਰਨਾਲਾ ‘ਚ ਜੈੱਕ ਨਾਲ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ; 3 ਮਜ਼ਦੂਰਾਂ ਦੀ ਮੌਤ

Leave a Reply

Your email address will not be published. Required fields are marked *