Raja Warring

ਰਾਜਾ ਵੜਿੰਗ ਨੇ ਮੁੱਖ ਮੰਤਰੀ ਸੁੱਖੂ ਦਾ ਕੀਤਾ ਧੰਨਵਾਦ: ਵਾਹਨਾਂ ‘ਤੇ ਵਧਿਆ ਐਂਟਰੀ ਟੈਕਸ ਲਿਆ ਵਾਪਸ

ਸਰਹੱਦੀ ਖੇਤਰ ਦੇ 5 ਕਿਲੋਮੀਟਰ ਦਾਇਰੇ ‘ਚ ਰਹਿਣ ਵਾਲੇ ਲੋਕਾਂ ਨੂੰ ਮਿਲੇਗੀ ਮੁਫ਼ਤ ਐਂਟਰੀ; SDM ਜਾਰੀ ਕਰਨਗੇ ਪਾਸ

ਚੰਡੀਗੜ੍ਹ, 31 ਮਾਰਚ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਵਾਹਨਾਂ ’ਤੇ ਐਂਟਰੀ ਟੈਕਸ ਵਿੱਚ ਕੀਤੇ ਵਾਧੇ ਦੇ ਫ਼ੈਸਲੇ ਨੂੰ ਵਾਪਸ ਲੈਣ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਸੁੱਖੂ ਵੱਲੋਂ ਪੰਜਾਬ ਸਮੇਤ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਟੈਕਸ ਨੂੰ ਮੁੜ ਪੁਰਾਣੀਆਂ ਦਰਾਂ ’ਤੇ ਲਾਗੂ ਕਰਨ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਖਾਸ ਕਰਕੇ ਪੰਜਾਬ ਅਤੇ ਹਿਮਾਚਲ ਦੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਵਸਨੀਕਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

ਸਰਹੱਦੀ ਵਸਨੀਕਾਂ ਲਈ ਵੱਡੀ ਸਹੂਲਤ

ਰਾਜਾ ਵੜਿੰਗ ਨੇ ਖੁਲਾਸਾ ਕੀਤਾ ਕਿ ਹੁਣ ਰਾਜ ਦੀ ਸੀਮਾ ਤੋਂ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜੇ ਰਾਜ ਵਿੱਚ ਦਾਖ਼ਲ ਹੋਣ ਲਈ ਕੋਈ ਟੈਕਸ ਨਹੀਂ ਦੇਣਾ ਪਵੇਗਾ।

ਹਿਮਾਚਲ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਬੰਧੀ ਲੋੜੀਂਦੇ ਪਾਸ ਦੋਵਾਂ ਰਾਜਾਂ ਦੇ ਸਬੰਧਤ ਐਸ.ਡੀ.ਐੱਮ. ਜਾਂ ਤਹਿਸੀਲਦਾਰਾਂ ਵੱਲੋਂ ਜਾਰੀ ਕੀਤੇ ਜਾਣਗੇ, ਤਾਂ ਜੋ ਰੋਜ਼ਾਨਾ ਆਉਣ-ਜਾਣ ਵਾਲੇ ਸਥਾਨਕ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Read More : ਪੈਟਰਨਿਟੀ ਲੀਵ ਨੂੰ ਕਾਨੂੰਨੀ ਅਧਿਕਾਰ ਬਣਾਏ ਸਰਕਾਰ : ਰਾਘਵ ਚੱਢਾ

Leave a Reply

Your email address will not be published. Required fields are marked *