ਪੰਜਾਬ ਸਰਕਾਰ

ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਵੱਡੇ ਸੁਧਾਰਾਂ ਦਾ ਐਲਾਨ

1,300 ਕਰੋੜ ਰੁਪਏ ਨਾਲ ਬਣਨਗੀਆਂ ਸੜਕਾਂ ਅਤੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਹੋਵੇਗੀ ਸੌਖੀ : ਸੰਜੀਵ ਅਰੋੜਾ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਅੱਜ ਸ਼ਹਿਰਾਂ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਲਈ ਕਈ ਅਹਿਮ ਫੈਸਲਿਆਂ ਦਾ ਐਲਾਨ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਸ਼ਹਿਰਾਂ ਵਿੱਚ ਸੜਕਾਂ ਦੇ ਜਾਲ ਨੂੰ ਮਜ਼ਬੂਤ ਕਰਨ ਲਈ 1,300 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 2,120 ਕਿਲੋਮੀਟਰ ਸੜਕਾਂ ਦਾ ਕੰਮ ਮਈ 2026 ਤੱਕ ਪੂਰਾ ਕਰ ਲਿਆ ਜਾਵੇਗਾ।

ਲੋਕਾਂ ਨੂੰ ਵਿੱਤੀ ਰਾਹਤ ਦਿੰਦਿਆਂ ਸਰਕਾਰ ਨੇ ਸੁਧਾਰ ਟਰੱਸਟਾਂ ਲਈ ‘ਯਕਮੁਸ਼ਤ ਨਿਪਟਾਰਾ’ (OTS) ਯੋਜਨਾ ਨੂੰ 30 ਅਪ੍ਰੈਲ 2026 ਤੱਕ ਵਧਾ ਦਿੱਤਾ ਹੈ, ਜਿਸ ਵਿੱਚ ਫੀਸਾਂ ‘ਤੇ 50 ਫੀਸਦ ਤੱਕ ਦੀ ਛੋਟ ਮਿਲੇਗੀ। ਇਸ ਦੇ ਨਾਲ ਹੀ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋਇਆ ਹੈ ਅਤੇ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਈ ਹੈ।

ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਹੁਣ ਬਿਲਡਿੰਗ ਪਲਾਨ (ਨਕਸ਼ੇ) ਪਾਸ ਕਰਵਾਉਣਾ ਪਹਿਲਾਂ ਨਾਲੋਂ ਸੌਖਾ ਹੋਵੇਗਾ। ਫਾਈਲਾਂ ਹੁਣ ਵਾਰ-ਵਾਰ ਘੁੰਮਣ ਦੀ ਬਜਾਏ ਸਿੱਧਾ ਕਮਿਸ਼ਨਰ ਕੋਲ ਜਾਣਗੀਆਂ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਨੂੰ ਆਧੁਨਿਕ ਬਣਾਉਣ ਲਈ 131 ਕਰੋੜ ਰੁਪਏ ਖਰਚੇ ਜਾਣਗੇ ਅਤੇ 13 ਨਵੇਂ ਫਾਇਰ ਸਟੇਸ਼ਨ ਬਣਾਏ ਜਾਣਗੇ।

ਮੰਤਰੀ ਅਨੁਸਾਰ, ਮਾਨਸੂਨ ਤੋਂ ਪਹਿਲਾਂ ਸੜਕਾਂ ਦੇ ਟੋਏ ਭਰਨ ਅਤੇ ਸੀਵਰੇਜ ਦੀ ਸਫਾਈ ਦਾ ਕੰਮ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ। ਪੀਣ ਵਾਲੇ ਸਾਫ਼ ਪਾਣੀ ਲਈ ਵਾਟਰ ਟ੍ਰੀਟਮੈਂਟ ਪਲਾਂਟਾਂ ਅਤੇ ਸਤਹੀ ਜਲ ਪ੍ਰਾਜੈਕਟਾਂ ‘ਤੇ ਵੀ ਸੈਂਕੜੇ ਕਰੋੜ ਰੁਪਏ ਖਰਚੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿੱਚ ਕੋਈ ਦਿੱਕਤ ਨਾ ਆਵੇ।

Read More : ਮੋਗਾ ਨੂੰ ਮਿਲੇਗਾ 83 ਕਰੋੜ ਦਾ ਗੱਫ਼ਾ; ਭਗਵੰਤ ਮਾਨ 4 ਅਪ੍ਰੈਲ ਨੂੰ ਕਰਨਗੇ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ

Leave a Reply

Your email address will not be published. Required fields are marked *