ਕਾਕੂ ਆਹਲੂਵਾਲੀਆ

ਪੰਜਾਬ ਖਾਦੀ ਬੋਰਡ ਨੇ 5,000 ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ : ਚੇਅਰਮੈਨ ਕਾਕੂ ਆਹਲੂਵਾਲੀਆ

ਪਿੰਡਾਂ ਵਿਚ ਲਗਾਈਆਂ 457 ਨਵੀਆਂ ਉਦਯੋਗਿਕ ਇਕਾਈਆਂ ਅਤੇ ਲਾਭਪਾਤਰੀਆਂ ਨੂੰ ਦਿੱਤੀ 32 ਕਰੋੜ ਰੁਪਏ ਦੀ ਸਬਸਿਡੀ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫ਼ਤਰ ਵਿਚ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸਾਲ 2025-26 ਦੀਆਂ ਪ੍ਰਾਪਤੀਆਂ ਅਤੇ ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹੋਈਆਂ ਹਨ।

ਚੇਅਰਮੈਨ ਨੇ ਜਾਣਕਾਰੀ ਦਿੱਤੀ ਕਿ ਬੋਰਡ ਦੀਆਂ ਸਕੀਮਾਂ ਸਦਕਾ ਪੇਂਡੂ ਆਰਥਿਕਤਾ ਮਜ਼ਬੂਤ ਹੋਈ ਹੈ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਕੰਮ ਸ਼ੁਰੂ ਕਰਨ ਦੇ ਮੌਕੇ ਮਿਲੇ ਹਨ। ਉਨ੍ਹਾਂ ਦੱਸਿਆ ਕਿ ਪੀ.ਐਮ.ਈ.ਜੀ.ਪੀ. ਸਕੀਮ ਅਧੀਨ 457 ਨਵੀਆਂ ਇਕਾਈਆਂ ਸਥਾਪਤ ਕਰਕੇ 5,027 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ। ਇਨ੍ਹਾਂ ਕੰਮਾਂ ਲਈ ਲਾਭਪਾਤਰੀਆਂ ਨੂੰ 32 ਕਰੋੜ 77 ਲੱਖ 85 ਹਜ਼ਾਰ ਰੁਪਏ ਦੀ ਸਬਸਿਡੀ ਵੀ ਦਿੱਤੀ ਗਈ ਹੈ।

ਇਨ੍ਹਾਂ ਇਕਾਈਆਂ ਵਿੱਚੋਂ 100 ਇਕਾਈਆਂ 1 ਲੱਖ ਤੋਂ 10 ਲੱਖ ਰੁਪਏ ਤੱਕ ਦੀਆਂ, 204 ਇਕਾਈਆਂ 10 ਤੋਂ 24 ਲੱਖ ਰੁਪਏ ਦੀਆਂ ਅਤੇ 153 ਇਕਾਈਆਂ 25 ਲੱਖ ਤੋਂ 1 ਕਰੋੜ ਰੁਪਏ ਤੱਕ ਦੀ ਲਾਗਤ ਵਾਲੀਆਂ ਹਨ। ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਸਾਲ 2026-27 ਦੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਕੀਤੀ ਜਾਵੇ ਅਤੇ ਇਹਨਾਂ ਸਕੀਮਾਂ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾਵੇ।

ਇਸ ਮੌਕੇ ਬੋਰਡ ਦੇ ਮੈਂਬਰ ਸਕੱਤਰ ਰਮਨਦੀਪ ਸਿੰਘ, ਸਪਰਡੈਂਟ ਦਵਿੰਦਰ ਸਿੰਘ, ਸੀਨੀਅਰ ਕੰਨਸੰਲਟੈਂਟ ਅਮਿਤ ਚੋਪੜਾ, ਅਪ੍ਰਿਤ ਗੁਪਤਾ, ਜੀਆ ਸ਼ਾਹ, ਗੁਰਜੰਟ ਸਿੰਘ ਪੂੰਨੀਆਂ, ਮੰਜੂ ਸ਼ਰਮਾ, ਅਮਿਤਪ੍ਰੀਤ ਕੌਰ, ਰਾਧਿਕਾ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

Read More : ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਲਈ ਵੱਡੇ ਸੁਧਾਰਾਂ ਦਾ ਐਲਾਨ

Leave a Reply

Your email address will not be published. Required fields are marked *