ਸਲਾਹਕਾਰ ਦੀਪਕ ਬਾਲੀ, ਵਿਧਾਇਕ ਡਾ. ਇਸ਼ਾਂਕ ਅਤੇ ਸੰਤਾਂ ਦੀ ਅਗਵਾਈ ਹੇਠ ਵਿਸ਼ੇਸ਼ ਰੇਲਗੱਡੀ ਹੋਈ ਰਵਾਨਾ; ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੰਦੇਸ਼
ਜਲੰਧਰ, 4 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਵਿਸ਼ੇਸ਼ ‘ਦਮਦੀ ਯਾਤਰਾ’ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਯਾਤਰਾ ਸੰਤ ਨਿਰਮਲ ਦਾਸ ਜੀ, ਸੰਤ ਪ੍ਰਗਟ ਨਾਥ ਅਤੇ ਹੋਰ ਮਹਾਂਪੁਰਖਾਂ ਦੀ ਅਗਵਾਈ ਹੇਠ ਰਵਾਨਾ ਹੋਈ।
ਇਸ ਮੌਕੇ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਮੰਤਰੀ ਮਹਿੰਦਰ ਭਗਤ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ 650ਵੇਂ ਜਨਮ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕਰ ਰਹੀ ਹੈ।
ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਗੁਰੂਆਂ-ਸੰਤਾਂ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ
Read More : ਨਾਸਿਕ ‘ਚ ਵੱਡਾ ਹਾਦਸਾ: ਖੂਹ ਵਿੱਚ ਕਾਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ
