ਤੇਜ਼ ਹਵਾਵਾਂ ਤੇ ਬਾਰਿਸ਼ ਨੇ ਵਧਾਈ ਠੰਢ, ਤਾਪਮਾਨ ‘ਚ ਵੱਡੀ ਗਿਰਾਵਟ; ਅਗਲੇ ਕੁਝ ਘੰਟੇ 22 ਜ਼ਿਲ੍ਹਿਆਂ ਲਈ ਨਾਜ਼ੁਕ
ਚੰਡੀਗੜ੍ਹ, 4 ਅਪ੍ਰੈਲ : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਮੁੜ ਠੰਢ ਦਾ ਅਹਿਸਾਸ ਕਰਵਾ ਦਿੱਤਾ ਹੈ। ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ 5.4 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਅਤੇ ਗੜੇਮਾਰੀ ਲਈ ‘ਸੰਤਰੀ ਚੇਤਾਵਨੀ’ (Orange Alert) ਜਾਰੀ ਕੀਤੀ ਹੈ।
ਵਿਭਾਗ ਅਨੁਸਾਰ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ ਅਤੇ ਮੋਹਾਲੀ ਸਮੇਤ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਹੈ, ਜਦਕਿ ਬਾਕੀ 14 ਜ਼ਿਲ੍ਹਿਆਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਮੀਂਹ ਪਠਾਨਕੋਟ ਦੇ ਥੀਨ ਡੈਮ (9.5 ਮਿਲੀਮੀਟਰ) ਵਿਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅਬੋਹਰ, ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਵੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
Read More : ਜਲੰਧਰ ਤੋਂ ਹਰਿਦੁਆਰ ਲਈ ‘ਦਮਦੀ ਯਾਤਰਾ’ ਰਵਾਨਾ; ਮਹਿੰਦਰ ਭਗਤ ਨੇ ਦਿਖਾਈ ਹਰੀ ਝੰਡੀ
