ਸ੍ਰੀ ਮੁਕਤਸਰ ਸਾਹਿਬ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ

ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ਹਰਸਿਮਰਤ ਸਿੰਘ

ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ : ਕੈਨੇਡਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਨਾਲ ਸਬੰਧਤ ਪੰਜਾਬੀ ਨੌਜਵਾਨ ਹਰਸਿਮਰਤ ਸਿੰਘ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਰਸਿਮਰਤ ਸਿੰਘ, ਜੋ ਕਿ ਸੁਖਵਿੰਦਰ ਸਿੰਘ ਦਾ ਪੁੱਤਰ ਸੀ, ਕਰੀਬ ਦੋ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਕੈਨੇਡਾ ਗਿਆ ਸੀ।

ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ। ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਖੋਖਰ ਪਹੁੰਚੀ, ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮਿਹਨਤੀ ਪੁੱਤ ਦੀ ਅਚਾਨਕ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀੜਤ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।

Read More : ਨਿਤੀਸ਼ ਕੁਮਾਰ ਨੇ 2024 ਬੈਚ ਦੇ IFS ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *