Chandigarh-grenade-attack

ਚੰਡੀਗੜ੍ਹ ਗ੍ਰਨੇਡ ਧਮਾਕਾ: 2 ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ

ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ; ISI ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਲਈ ਦਿੱਤਾ ਸੀ 2 ਲੱਖ ਦਾ ਲਾਲਚ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : 6 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਮੁੱਖ ਦੋਸ਼ੀਆਂ ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਾਂਝਾ ਆਪ੍ਰੇਸ਼ਨ ਚੰਡੀਗੜ੍ਹ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ (ਵਾਸੀ ਰਤਨਗੜ੍ਹ, ਰੂਪਨਗਰ) ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ ਸੀ, ਜਦਕਿ ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ‘ਤੇ ਵਾਰਦਾਤ ਨੂੰ ਰਿਕਾਰਡ ਕੀਤਾ ਸੀ।

ਪੁਲਿਸ ਅਨੁਸਾਰ, ਇਨ੍ਹਾਂ ਦੋਸ਼ੀਆਂ ਨੂੰ ਪੁਰਤਗਾਲ ਬੈਠੇ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਦੇ ਹਰਜੀਤ ਸਿੰਘ ਲਾਡੀ ਨੇ 2 ਲੱਖ ਰੁਪਏ ਦਾ ਲਾਲਚ ਦੇ ਕੇ ਹਮਲੇ ਲਈ ਉਕਸਾਇਆ ਸੀ। ਇਸ ਮਾਮਲੇ ਵਿੱਚ ਪਹਿਲਾਂ ਹੀ ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਅਮਿਤ ਪ੍ਰਸਾਦ, ਏ.ਡੀ.ਜੀ.ਪੀ. ਐਸ.ਕੇ. ਵਰਮਾ, ਆਈ.ਜੀ.ਪੀ. ਡਾ. ਸੁਖਚੈਨ ਸਿੰਘ ਗਿੱਲ ਅਤੇ ਏ.ਆਈ.ਜੀ. ਦੀਪਕ ਪਾਰੀਕ ਵੀ ਮੌਜੂਦ ਸਨ। ਡੀਜੀਪੀ ਨੇ ਖੁਲਾਸਾ ਕੀਤਾ ਕਿ ਮੁਲਜ਼ਮਾਂ ਨੇ 28 ਮਾਰਚ ਨੂੰ ਜਸਵੀਰ ਉਰਫ਼ ਜੱਸੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।

Read More : CSK ਬਨਾਬ RCB: ਬੈਂਗਲੁਰੂ ਨੇ ਚੇਨਈ ਨੂੰ 43 ਦੌੜਾਂ ਨਾਲ ਦਿੱਤੀ ਕਰਾਰੀ ਮਾਤ

Leave a Reply

Your email address will not be published. Required fields are marked *