Chief Minister Bhagwant Mann

ਪੰਜਾਬ ਦੇ ਟਰਾਂਸਪੋਰਟ ਸਿਸਟਮ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਮੰਤਰੀ ਦਿਖਾਉਣਗੇ 250 ਬੱਸਾਂ ਨੂੰ ਹਰੀ ਝੰਡੀ

ਪਟਿਆਲਾ ਵਿਖੇ 142 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਅਤੇ ਸਪੋਰਟਸ ਯੂਨੀਵਰਸਿਟੀ ਦਾ ਹੋਵੇਗਾ ਉਦਘਾਟਨ

ਪਟਿਆਲਾ, 6 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਟਰਾਂਸਪੋਰਟ ਸਿਸਟਮ ਨੂੰ ਮਜ਼ਬੂਤ ਕਰਨ ਲਈ ਅੱਜ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੌਰੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (PRTC) ਦੇ ਬੇੜੇ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ।

ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ ਅਤੇ ਪਟਿਆਲਾ ਸ਼ਹਿਰ ਲਈ 142 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰਨਗੇ। ਇਸ ਉਪਰੰਤ ਉਹ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਸਰਕਾਰ ਵੱਲੋਂ ਟਰਾਂਸਪੋਰਟ ਸੁਧਾਰਾਂ ਲਈ 125 ਕਰੋੜ ਰੁਪਏ ਦੇ ਨਿਵੇਸ਼ ਨਾਲ 100 ਮਿਡੀ ਅਤੇ 309 ਆਮ ਬੱਸਾਂ ਲਿਆਂਦੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਅਧੀਨ 254 ਹੋਰ ਬੱਸਾਂ ਚਲਾਈਆਂ ਜਾਣਗੀਆਂ। ਪਨਬਸ (PUNBUS) ਦੇ ਬੇੜੇ ਵਿੱਚ ਹੁਣ ਕੁੱਲ 606 ਬੱਸਾਂ ਹੋ ਜਾਣਗੀਆਂ, ਜਿਸ ਵਿੱਚ 19 ਵੋਲਵੋ, 100 ਐਚ.ਵੀ.ਏ.ਸੀ. (HVAC) ਅਤੇ ਹੋਰ ਨਵੀਆਂ ਬੱਸਾਂ ਸ਼ਾਮਲ ਹਨ।

ਪ੍ਰਸ਼ਾਸਨ ਵੱਲੋਂ ਇਸ ਵੀ.ਆਈ.ਪੀ. ਦੌਰੇ ਲਈ ਸੁਰੱਖਿਆ ਅਤੇ ਹੋਰ ਤਿਆਰੀਆਂ ਮੁਕੰਮਲ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਆਮ ਲੋਕਾਂ ਦਾ ਸਫ਼ਰ ਸੁਖਾਲਾ ਅਤੇ ਸੁਰੱਖਿਅਤ ਹੋਵੇਗਾ।

Read More : ਜੈਤੋ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Leave a Reply

Your email address will not be published. Required fields are marked *