ਹਰਮੀਤ-ਸਿੰਘ-ਪਠਾਣਮਾਜਰਾ

ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਜਬਰ-ਜ਼ਨਾਹ ਅਤੇ ਧੋਖਾਧੜੀ ਦੇ ਦੋਸ਼ਾਂ ਹੇਠ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਅਦਾਲਤ ਦਾ ਵੱਡਾ ਫੈਸਲਾ

ਪਟਿਆਲਾ, 6 ਅਪ੍ਰੈਲ: ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਵਿਧਾਇਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਵਿਧਾਇਕ ਪਠਾਣਮਾਜਰਾ ‘ਤੇ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਵਰਗੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ ਸੀ। ਅਦਾਲਤੀ ਪ੍ਰਕਿਰਿਆ ਦੌਰਾਨ ਵਿਧਾਇਕ ਦਾ ਰਿਮਾਂਡ ਵਾਰ-ਵਾਰ ਵਧਾਇਆ ਗਿਆ ਸੀ। ਪਹਿਲੇ ਗੇੜ ‘ਚ 4 ਦਿਨਾਂ ਦਾ ਪੁਲਿਸ ਰਿਮਾਂਡ ਅਤੇ ਦੂਜੀ ਵਾਰ ਪੇਸ਼ੀ ਦੌਰਾਨ 7 ਦਿਨਾਂ ਅਤੇ ਤੀਜੀ ਵਾਰ 1 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ।

ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ‘ਤੇ ਉਨ੍ਹਾਂ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਨੂੰ ਅਗਲੇ 14 ਦਿਨਾਂ ਲਈ ਜੇਲ੍ਹ (ਨਿਆਇਕ ਹਿਰਾਸਤ) ਭੇਜਣ ਦਾ ਫੈਸਲਾ ਲਿਆ।

Read More : ਮੁੱਖ ਮੰਤਰੀ ਭਗਵੰਤ ਮਾਨ ਨੇ 250 ਨਵੀਆਂ PRTC ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Leave a Reply

Your email address will not be published. Required fields are marked *