ਮੱਖਣ ਬਰਾੜ ਦੀ ਹੋਈ ‘ਘਰ ਵਾਪਸੀ!, ਸੁਖਬੀਰ ਬਾਦਲ ਨੇ ਕੀਤਾ ਸਵਾਗਤ
ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੀ ਸਿਆਸਤ ਵਿਚ ਅੱਜ ਉਸ ਵੇਲੇ ਇਕ ਅਹਿਮ ਮੋੜ ਆਇਆ ਜਦੋਂ ‘ਅਕਾਲੀ ਦਲ ਪੁਨਰ ਸੁਰਜੀਤ’ ਦੇ ਦਿੱਗਜ ਨੇਤਾ ਮੱਖਣ ਬਰਾੜ ਨੇ ਆਪਣੇ ਪੁਰਾਣੇ ਘਰ, ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ। ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੁਰਾਣੀ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕਰ ਰਹੇ ਅਕਾਲੀ ਦਲ ਲਈ ਇਸ ਨੂੰ ਇੱਕ ਵੱਡੀ ਸਫ਼ਲਤਾ ਵਜੋਂ ਦੇਖਿਆ ਜਾ ਰਿਹਾ ਹੈ।
ਚੰਡੀਗੜ੍ਹ ਵਿਖੇ ਹੋਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਮੱਖਣ ਬਰਾੜ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਆਏ ਸਮਰਥਕਾਂ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਮੱਖਣ ਬਰਾੜ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਕਿਹਾ ਕਿ ਪੁਰਾਣੇ ਸਾਥੀਆਂ ਦੇ ਮੁੜ ਇਕੱਠੇ ਹੋਣ ਨਾਲ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮੱਖਣ ਬਰਾੜ ਦੀ ਵਾਪਸੀ ਨਾਲ ਅਕਾਲੀ ਦਲ ਦੇ ਵਿਰੋਧੀਆਂ ਨੂੰ ਵੱਡੀ ਚੁਣੌਤੀ ਮਿਲੇਗੀ। ਮੱਖਣ ਬਰਾੜ ਨੇ ਵੀ ਇਸ ਮੌਕੇ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ।
Read More : ਜ਼ਮੀਨ ਦੇ ਲਾਲਚ ‘ਚ ਪੁੱਤਰ ਨੇ ਗੁਆਇਆ ਆਪਾ, ਪਿਤਾ ਨੂੰ ਜੀਪ ਨਾਲ ਦਰੜ ਕੇ ਮਾਰਿਆ
