Accident

ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

18 ਸਾਲਾ ਅਮਨਦੀਪ ਮੋਟਰਸਾਈਕਲ ‘ਤੇ ਜਾ ਰਿਹਾ ਸੀ ਖੇਤਾਂ ਵੱਲ

ਅਬੋਹਰ, 8 ਅਪ੍ਰੈਲ : ਅਬੋਹਰ ਦੇ ਨੇੜਲੇ ਪਿੰਡ ਕੰਧਵਾਲਾ ਅਮਰਕੋਟ ਵਿੱਚ ਬੀਤੀ ਦੇਰ ਸ਼ਾਮ ਇੱਕ ਬੇਹੱਦ ਦੁਖਦਾਈ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 18 ਸਾਲਾ ਨੌਜਵਾਨ ਅਮਨਦੀਪ ਦੀ ਜਾਨ ਚਲੀ ਗਈ। ਮ੍ਰਿਤਕ ਅਮਨਦੀਪ ਪੁੱਤਰ ਦੌਲਤ ਰਾਮ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਆਪਣੇ ਸੁਪਨਿਆਂ ਦੀ ਉਡਾਨ ਭਰਨ ਦੀ ਉਮਰ ਵਿੱਚ ਮੌਤ ਦੀ ਭੇਂਟ ਚੜ੍ਹ ਗਿਆ।

ਜਾਣਕਾਰੀ ਅਨੁਸਾਰ ਅਮਨਦੀਪ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਖੇਤਾਂ ਵੱਲ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਇੱਕ ਬੇਸਹਾਰਾ ਪਸ਼ੂ ਸਾਹਮਣੇ ਆ ਗਿਆ, ਜਿਸ ਨਾਲ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਅਮਨਦੀਪ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਅਫ਼ਸੋਸ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Read More : CM ਮਾਨ ਨੇ ਹੁਸ਼ਿਆਰਪੁਰ ਨੂੰ ਦਿੱਤਾ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

Leave a Reply

Your email address will not be published. Required fields are marked *