7 ਜ਼ਿਲ੍ਹਿਆਂ ਵਿੱਚ 1.25 ਲੱਖ ਏਕੜ ਫ਼ਸਲ ਪ੍ਰਭਾਵਿਤ; ਸਰਕਾਰ ਜਲਦੀ ਦੇਵੇਗੀ ਮੁਆਵਜ਼ਾ
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖ਼ਰਾਬ ਮੌਸਮ ਅਤੇ ਗੜੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੱਤ ਜ਼ਿਲ੍ਹਿਆਂ ਵਿੱਚ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਟੀਮਾਂ ਵਿੱਚ 145 ਵੱਡੇ ਅਧਿਕਾਰੀ ਵੀ ਸ਼ਾਮਲ ਹਨ, ਜੋ ਨੁਕਸਾਨ ਦੀ ਨਿਗਰਾਨੀ ਕਰਨਗੇ।
ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਇਹ ਮੁਲਾਜ਼ਮ ਮਾਲ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ‘ਵਿਸ਼ੇਸ਼ ਗਿਰਦਾਵਰੀ’ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪੀੜਤ ਕਿਸਾਨਾਂ ਨੂੰ ਤੁਰੰਤ ਮਦਦ ਦਿੱਤੀ ਜਾ ਸਕੇ।
ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਲਗਭਗ 1.25 ਲੱਖ ਏਕੜ ਰਕਬੇ ਵਿੱਚ ਕਣਕ ਦੀ ਫ਼ਸਲ ਖ਼ਰਾਬ ਹੋਈ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਅੰਤਿਮ ਰਿਪੋਰਟ ਮਿਲਣ ਤੋਂ ਬਾਅਦ ਹਰ ਪ੍ਰਭਾਵਿਤ ਕਿਸਾਨ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
Read More : ਪੰਜਾਬ ਦੇ ਸਕੂਲਾਂ ‘ਚ ਹੁਣ ਜਨਮ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ
