Union_Minister_Shri_Ravneet_Singh_Bittu

ਪੰਜਾਬ ਤੋਂ ਅਨਾਜ ਦੀ ਢੁਆਈ ਲਈ ਰੇਲਵੇ ਪੂਰੀ ਤਰ੍ਹਾਂ ਤਿਆਰ, ਰੇਕਾਂ ਦੀ ਨਹੀਂ ਆਵੇਗੀ ਕੋਈ ਕਮੀ: ਰਵਨੀਤ ਬਿੱਟੂ

ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਵਿਘਨ ਚੁਕਾਈ ਯਕੀਨੀ ਬਣਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ, 8 ਅਪ੍ਰੈਲ : ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਰੇਲਵੇ ਪ੍ਰਬੰਧਾਂ ਦੀ ਸਮੀਖਿਆ ਲਈ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੀਨੀਅਰ ਰੇਲਵੇ ਅਧਿਕਾਰੀਆਂ ਨਾਲ ਪੰਜਾਬ ਤੋਂ ਅਨਾਜ ਦੀ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਢੁਆਈ ਲਈ ਰੇਲਵੇ ਰੇਕਾਂ ਦੀ ਉਪਲਬਧਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਰਵਨੀਤ ਬਿੱਟੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਅਨਾਜ ਦੀ ਚੁਕਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤੀ ਖ਼ੁਰਾਕ ਨਿਗਮ (FCI) ਵੱਲੋਂ ਅਨਾਜ ਦੀ ਢੁਆਈ ਲਈ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ ਅਤੇ ਰੇਕਾਂ ਦੀ ਕੋਈ ਵੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਅਨਾਜ ਦੀ ਸਮੇਂ ਸਿਰ ਢੁਆਈ ਹੋਣ ਨਾਲ ਮੰਡੀਆਂ ਵਿੱਚ ਸਟੋਰੇਜ ਦੀ ਸਮੱਸਿਆ ਹੱਲ ਹੋਵੇਗੀ ਅਤੇ ਸਪਲਾਈ ਚੇਨ ਵਿੱਚ ਵੀ ਸੁਧਾਰ ਆਵੇਗਾ।

ਰੇਲਵੇ ਅਧਿਕਾਰੀਆਂ ਨੇ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਤੋਂ ਅਨਾਜ ਦੀ ਸੁਚਾਰੂ ਢੁਆਈ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਲੋੜ ਪੈਣ ‘ਤੇ ਵਾਧੂ ਰੇਕਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।

Read More : ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਈਰਾਨੀ ਵਫ਼ਦ

Leave a Reply

Your email address will not be published. Required fields are marked *