Breaking News

ISI ਦੀ ਸ਼ਹਿ ਵਾਲੇ ਅੱਤਵਾਦੀ ਮਾਡਿਊਲ ਦੇ 2 ਮੈਂਬਰ ਹਥਿਆਰਾਂ ਸਮੇਤ ਕਾਬੂ

ਭਾਰੀ ਮਾਤਰਾ ਵਿੱਚ ਹੈਂਡ ਗ੍ਰਨੇਡ, IED ਸਮੱਗਰੀ ਅਤੇ ਵਾਕੀ-ਟਾਕੀ ਬਰਾਮਦ; ਸਰਹੱਦੀ ਖੇਤਰ ਵਿਚ ਵੱਡੇ ਹਮਲੇ ਦੀ ਸਾਜ਼ਿਸ਼ ਨਾਕਾਮ।

ਗੁਰਦਾਸਪੁਰ, 9 ਅਪ੍ਰੈਲ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਹੈਂਡਲਰਾਂ ਰਾਹੀਂ ਚਲਾਏ ਜਾ ਰਹੇ ISI ਸਮਰਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਨੂੰ ਭੰਨਣ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਪੁਲਿਸ ਅਤੇ SSOC ਨੇ ਮਿਲ ਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਖ਼ਤਰਨਾਕ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ, ਜਿਸ ਵਿੱਚ 5 ਹੈਂਡ ਗ੍ਰਨੇਡ, 2 ਡੈਟੋਨੇਟਰ, ਟਾਈਮਰ ਨਾਲ ਲੈਸ IED ਸਮੱਗਰੀ (ਲਗਭਗ 1 ਕਿਲੋਗ੍ਰਾਮ ਉੱਚ ਵਿਸਫੋਟਕ), 9 ਵੋਲਟ ਦੀਆਂ ਬੈਟਰੀਆਂ, ਇੱਕ ਵਾਕੀ-ਟਾਕੀ ਅਤੇ ਹਮਲੇ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਸ਼ਾਮਲ ਹੈ।

ਜਾਂਚ ਅਧਿਕਾਰੀਆਂ ਅਨੁਸਾਰ ਇਹ ਸਮੱਗਰੀ ਸੂਬੇ ਦੀ ਸ਼ਾਂਤੀ ਭੰਗ ਕਰਨ ਅਤੇ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇਣ ਲਈ ਇਕੱਠੀ ਕੀਤੀ ਗਈ ਸੀ। ਇਸ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿਖੇ ਵਿਸਫੋਟਕ ਪਦਾਰਥ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਮਾਡਿਊਲ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਕਿਹੜੇ ਹੈਂਡਲਰਾਂ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿੱਚ ਉਨ੍ਹਾਂ ਨੂੰ ਕੌਣ ਸਥਾਨਕ ਮਦਦ ਦੇ ਰਿਹਾ ਸੀ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸੂਬੇ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More : ਦਿੱਲੀ ਵਿਰੁੱਧ ਜਿੱਤ ਦੇ ਬਾਵਜੂਦ ਸ਼ੁਭਮਨ ਗਿੱਲ ਨੂੰ ਲੱਗਾ ਵੱਡਾ ਝਟਕਾ

Leave a Reply

Your email address will not be published. Required fields are marked *