ਮੁੱਖ ਮੰਤਰੀ ਦੇ ਓ.ਐਸ.ਡੀ.

ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਧੂਰੀ ਮੰਡੀ ’ਚ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ; ਮੰਡੀਆਂ ’ਚ ਕੀਤੇ ਪੁਖ਼ਤਾ ਪ੍ਰਬੰਧ: ਸੁਖਵੀਰ ਸਿੰਘ

ਸੰਗਰੂਰ, 10 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

ਮੰਡੀ ’ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੀਆਂ ਖ਼ਰੀਦ ਏਜੰਸੀਆਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੰਡੀਆਂ ’ਚ ਸਫ਼ਾਈ, ਪੀਣ ਵਾਲੇ ਪਾਣੀ ਅਤੇ ਬੈਠਣ ਦੇ ਉਚਿਤ ਪ੍ਰਬੰਧ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਨਿਰਧਾਰਿਤ ਨਮੀ ਅਨੁਸਾਰ ਹੀ ਕਣਕ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਸਕੇ।

ਸਮਾਗਮ ਦੌਰਾਨ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਰਮਨਦੀਪ ਸਿੰਘ, ਜ਼ਿਲਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਰਛਪਾਲ ਸਿੰਘ ਭੁੱਲਰਹੇੜੀ, ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ (ਸੋਨੀ)ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

Read More : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Leave a Reply

Your email address will not be published. Required fields are marked *