ਮਹਿਰੋ

ਕਮਲ ਕੌਰ ਭਾਬੀ ਕਤਲ ਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ 5 ਦਿਨਾਂ ਦੇ ਰਿਮਾਂਡ ‘ਤੇ

ਵਿਦੇਸ਼ ਤੋਂ ਲਿਆਂਦਾ ਗਿਆ ਭਾਰਤ

ਬਠਿੰਡਾ, 10 ਅਪ੍ਰੈਲ : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਵਿਦੇਸ਼ ਤੋਂ ਡਿਪੋਰਟ ਕਰਕੇ ਲਿਆਂਦੇ ਗਏ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (UAE) ਫ਼ਰਾਰ ਹੋ ਗਿਆ ਸੀ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਦੀ ਮਦਦ ਨਾਲ ਉਸ ਨੂੰ ਗ੍ਰਿਫ਼ਤਾਰ ਕਰਕੇ ਵਾਪਸ ਲਿਆਂਦਾ ਗਿਆ।

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ 10 ਅਪ੍ਰੈਲ ਦੀ ਸਵੇਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

ਪੁਲਿਸ ਜਾਂਚ ਮੁਤਾਬਕ ਇਹ ਵਾਰਦਾਤ 11 ਜੂਨ 2025 ਨੂੰ ਵਾਪਰੀ ਸੀ, ਜਦੋਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਨੂੰ ਅਗਵਾ ਕਰਨ ਉਪਰੰਤ ਉਸ ਦੀ ਕਾਰ ਵਿੱਚ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਹੁਣ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਕੇਸ ਨਾਲ ਜੁੜੇ ਹੋਰ ਤੱਥ ਜੁਟਾਏ ਜਾਣਗੇ।

Read More : ਅਮਨ ਅਰੋੜਾ ਵੱਲੋਂ ਸੁਨਾਮ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ

Leave a Reply

Your email address will not be published. Required fields are marked *