ਪੰਜਾਬ ਸਕੂਲ ਸਿੱਖਿਆ ਬੋਰਡ

PSEB ਵੱਲੋਂ 8ਵੀਂ ਜਮਾਤ ਦਾ ਨਤੀਜਾ ਐਲਾਨਿਆ; ਮੈਰਿਟ ਵਿਚ ਕੁੜੀਆਂ ਨੇ ਮਾਰੀ ਬਾਜ਼ੀ

96.51 ਫੀਸਦੀ ਵਿਦਿਆਰਥੀ ਹੋਏ ਪਾਸ

ਮੋਹਾਲੀ, 10 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਕੁੱਲ 96.51 ਫੀਸਦੀ ਵਿਦਿਆਰਥੀ ਪ੍ਰੀਖਿਆ ਵਿੱਚ ਸਫਲ ਰਹੇ ਹਨ। ਬੋਰਡ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪ੍ਰੀਖਿਆ ਵਿੱਚ 2,62,966 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਵਿੱਚੋਂ 2,53,789 ਵਿਦਿਆਰਥੀਆਂ ਨੇ ਜਿੱਤ ਹਾਸਲ ਕੀਤੀ ਹੈ।

ਇਸ ਨਤੀਜੇ ਵਿਚ ਫ਼ਰੀਦਕੋਟ ਅਤੇ ਸੰਗਰੂਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਮੋਹਰੀ ਸਥਾਨ ਹਾਸਲ ਕੀਤੇ ਹਨ, ਜਿਨ੍ਹਾਂ ਵਿਚ ਪਹਿਲਾ ਸਥਾਨ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ (ਫ਼ਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਲੈ ਕੇ ਪੂਰੇ ਪੰਜਾਬ ਵਿੱਚੋਂ ਟਾਪ ਕੀਤਾ ਹੈ।

ਇਸ ਤਰ੍ਹਾਂ ਸਰਕਾਰੀ ਮਿਡਲ ਸਕੂਲ, ਅਰਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ਦੀ ਜਸ਼ਨਦੀਪ ਕੌਰ ਨੇ ਵੀ 598 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਬੋਰਡ ਦੇ ਨਿਯਮਾਂ ਅਨੁਸਾਰ, ਜਿਨ੍ਹਾਂ ਵਿਦਿਆਰਥੀਆਂ ਦੇ ਅੰਕ ਬਰਾਬਰ ਸਨ, ਉਨ੍ਹਾਂ ਵਿੱਚੋਂ ਘੱਟ ਉਮਰ ਵਾਲੇ ਵਿਦਿਆਰਥੀ ਨੂੰ ਮੈਰਿਟ ਵਿੱਚ ਉੱਪਰ ਰੱਖਿਆ ਗਿਆ ਹੈ। ਬੋਰਡ ਨੇ ਸਮੂਹ ਪਾਸ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

Read More : ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਘੱਗਰ ਦੇ ਕਿਨਾਰਿਆਂ ਦੀ ਮਜ਼ਬੂਤੀ ਦੇ ਕਾਰਜਾਂ ਦਾ ਜਾਇਜ਼ਾ

Leave a Reply

Your email address will not be published. Required fields are marked *