ਵੈਟਰਨਰੀ-ਅਫ਼ਸਰ

ਮੰਤਰੀ ਗੁਰਮੀਤ ਖੁੱਡੀਆਂ ਵੱਲੋਂ 20 ਨਵੇਂ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ

ਪਸ਼ੂ ਪਾਲਣ ਵਿਭਾਗ ਵਿੱਚ ਪਿਛਲੇ 4 ਸਾਲਾਂ ਦੌਰਾਨ ਹੋਈਆਂ 1257 ਭਰਤੀਆਂ

ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 3 ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ-2) ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਭਰਤੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਕਿ ਪਿਛਲੇ 4 ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਸਾਲ 2022 ਤੋਂ ਹੁਣ ਤੱਕ ਯੋਗਤਾ ਦੇ ਆਧਾਰ ‘ਤੇ 619 ਵੈਟਰਨਰੀ ਅਫਸਰ ਅਤੇ 579 ਵੈਟਰਨਰੀ ਇੰਸਪੈਕਟਰ ਨਿਯੁਕਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਵਿਭਾਗ ਵਿੱਚ 16 ਕਲਰਕ, 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟ ਵੀ ਭਰਤੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਦਿੱਤੀ ਗਈ ਹੈ ਅਤੇ ‘ਆਪ’ ਸਰਕਾਰ ਨੇ ਇਹ ਸਾਰੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੀ ਹੈ।

Read More : ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਅਦਾਲਤ ਵਿਚ ਪੇਸ਼ ਨਹੀਂ ਹੋਏ

Leave a Reply

Your email address will not be published. Required fields are marked *