Sukhvinder Singh Sukhu

ਹਿਮਾਚਲ ਦਿਵਸ ‘ਤੇ ਵੱਡੇ ਐਲਾਨ: ਔਰਤਾਂ ਨੂੰ ਮਿਲੇਗਾ 1500 ਰੁਪਏ ਮਾਸਿਕ ਸਨਮਾਨ ਭੱਤਾ

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਨੌਰ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਕੀਤੇ ਅਹਿਮ ਐਲਾਨ

ਕਿਨੌਰ, 15 ਅਪ੍ਰੈਲ : ਹਿਮਾਚਲ ਦਿਵਸ ਦੇ ਮੌਕੇ ‘ਤੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਇੰਦਰਾ ਗਾਂਧੀ ਪਿਆਰੀ ਬਹਿਨਾ ਸੁਖ ਸਨਮਾਨ ਨਿਧੀ ਯੋਜਨਾ’ ਦੇ ਤਹਿਤ 2 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ। ਇਹ ਰਾਸ਼ੀ 1 ਅਪ੍ਰੈਲ 2026 ਤੱਕ 21 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ ਧੀਆਂ ਅਤੇ ਔਰਤਾਂ ਨੂੰ ਮਿਲੇਗੀ।

ਮੁੱਖ ਮੰਤਰੀ ਨੇ ਮੁਲਾਜ਼ਮਾਂ ਲਈ ਐਲਾਨ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਸੇਵਾਮੁਕਤ ਹੋਏ ਕਲਾਸ-4 ਕਰਮਚਾਰੀਆਂ ਨੂੰ ਮਈ ਮਹੀਨੇ ਵਿੱਚ ਗ੍ਰੈਚੁਟੀ ਅਤੇ ਛੁੱਟੀਆਂ ਦਾ ਨਕਦੀਕਰਨ (Leave Encashment) ਜਾਰੀ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ, ਸਰਕਾਰ ਨੇ ਕਲਾਸ-1 ਅਤੇ ਕਲਾਸ-2 ਦੇ ਅਧਿਕਾਰੀਆਂ ਦੀਆਂ ਤਨਖਾਹਾਂ ਮੁਲਤਵੀ ਕਰਨ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਪੁਲਿਸ ਵਿਭਾਗ ਲਈ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਮਾਨਦਾਰ ਪੁਲਿਸ ਕਰਮਚਾਰੀਆਂ ਨੂੰ ਸੇਵਾਮੁਕਤੀ ਸਮੇਂ ਇੱਕ ਵਾਧੂ ਰੈਂਕ ਦਿੱਤਾ ਜਾਵੇਗਾ।

ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਰਿਕਾਂਗਪਿਓ ਦੇ ਸਾਰੇ ਸਰਕਾਰੀ ਅਦਾਰੇ ਅਤੇ ਸਕੂਲ ਭੂ-ਥਰਮਲ ਊਰਜਾ ਅਧਾਰਤ ਸੈਂਟਰਲ ਹੀਟਿੰਗ ਸਿਸਟਮ ਨਾਲ ਜੋੜੇ ਜਾਣਗੇ। ਇਸ ਦੇ ਨਾਲ ਹੀ ਸੂਬੇ ਦੇ ਸਕੂਲਾਂ ਵਿੱਚ ਵਰਦੀ ਫੀਸ ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਿਕਾਂਗਪਿਓ ਵਿਖੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਹਿਮਾਚਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਰਾਹੀਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ।

Read More : ਸਮਰਾਟ ਚੌਧਰੀ ਬਣੇ ਬਿਹਾਰ ਦੇ 24ਵੇਂ ਮੁੱਖ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

Leave a Reply

Your email address will not be published. Required fields are marked *