Bhagwant Singh Dhangera

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਦਾ ਅਕਾਊਂਟ ਹੈਕ

ਸਾਈਬਰ ਠੱਗਾਂ ਨੇ ਨਜ਼ਦੀਕੀਆਂ ਤੋਂ ਮੰਗੇ ਪੈਸੇ!

ਅੰਮ੍ਰਿਤਸਰ, 17 ਅਪ੍ਰੈਲ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਾਈਬਰ ਅਪਰਾਧੀਆਂ ਦੀ ਸਾਜ਼ਿਸ਼ ਦਾ ਸ਼ਿਕਾਰ ਹੋ ਗਏ ਹਨ। ਸ਼ਾਤਰ ਹੈਕਰਾਂ ਵੱਲੋਂ ਉਨ੍ਹਾਂ ਦਾ ਮੋਬਾਈਲ ਅਕਾਊਂਟ ਹੈਕ ਕਰਕੇ ਉਨ੍ਹਾਂ ਦੇ ਸੰਪਰਕਾਂ ਅਤੇ ਨਜ਼ਦੀਕੀਆਂ ਨੂੰ ਪੈਸਿਆਂ ਦੀ ਮੰਗ ਕਰਨ ਵਾਲੇ ਫਰਜ਼ੀ ਮੈਸੇਜ ਭੇਜੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਹੈਕਰਾਂ ਨੇ ਮੈਨੇਜਰ ਧੰਗੇੜਾ ਦੇ ਨਾਂ ਦੀ ਦੁਰਵਰਤੋਂ ਕਰਦਿਆਂ ਕਈ ਵਿਅਕਤੀਆਂ ਨੂੰ ਸੰਦੇਸ਼ ਭੇਜੇ ਕਿ ਉਨ੍ਹਾਂ ਨੂੰ ਕਿਸੇ ਬੇਹੱਦ ਜ਼ਰੂਰੀ ਕੰਮ ਲਈ ਤੁਰੰਤ ਮਾਲੀ ਮਦਦ ਦੀ ਲੋੜ ਹੈ। ਇਸ ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਸ਼ੱਕ ਪੈਣ ‘ਤੇ ਕੁਝ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੇ ਸਿੱਧਾ ਮੈਨੇਜਰ ਸਾਹਿਬ ਨਾਲ ਗੱਲਬਾਤ ਕੀਤੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਨ੍ਹਾਂ ਦਾ ਮੋਬਾਈਲ ਨੰਬਰ/ਅਕਾਊਂਟ ਹੈਕ ਹੋ ਚੁੱਕਾ ਹੈ ਅਤੇ ਉਨ੍ਹਾਂ ਵੱਲੋਂ ਕਿਸੇ ਤੋਂ ਵੀ ਪੈਸਿਆਂ ਦੀ ਕੋਈ ਮੰਗ ਨਹੀਂ ਕੀਤੀ ਗਈ।

ਉਨ੍ਹਾਂ ਸੰਗਤ ਅਤੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਕਿਸੇ ਵੀ ਝੂਠੇ ਸੰਦੇਸ਼ ਦੇ ਜਾਲ ਵਿੱਚ ਨਾ ਫਸਣ ਅਤੇ ਕਿਸੇ ਨੂੰ ਵੀ ਪੈਸੇ ਟ੍ਰਾਂਸਫਰ ਨਾ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਸਾਈਬਰ ਅਪਰਾਧੀਆਂ ਨੂੰ ਫੜਿਆ ਜਾ ਸਕੇ।

Read More : ਮਹਿਲਾ ਰਾਖਵਾਂਕਰਨ ਬਿੱਲ ‘ਤੇ ਵਿਧਾਇਕ ਬਲਵਿੰਦਰ ਧਾਲੀਵਾਲ ਨੇ ਕੇਂਦਰ ਨੂੰ ਘੇਰਿਆ

Leave a Reply

Your email address will not be published. Required fields are marked *