129 ਡੀਐੱਸਪੀ ਅਤੇ ਏਸੀਪੀ ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ 129 ਡੀਐੱਸਪੀ (DSP) ਅਤੇ ਏਸੀਪੀ (ACP) ਰੈਂਕ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਤਹਿਤ ਪੁਲਿਸ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਸ ਫੇਰਬਦਲ ਦੌਰਾਨ ਤਰੱਕੀ ਦੀ ਉਡੀਕ ਕਰ ਰਹੇ ਇੱਕ ਅਧਿਕਾਰੀ ਨੂੰ ਵੀ ਡੀਐਸਪੀ ਵਜੋਂ ਨਿਯੁਕਤ ਕੀਤਾ ਗਿਆ ਹੈ। ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਾਰੇ ਸਬੰਧਤ ਅਧਿਕਾਰੀਆਂ ਨੂੰ ਭਲਕੇ ਯਾਨੀ 18 ਅਪ੍ਰੈਲ ਨੂੰ ਦੁਪਹਿਰ ਤੱਕ ਆਪਣੀਆਂ ਨਵੀਆਂ ਪੋਸਟਿੰਗਾਂ ‘ਤੇ ਹਰ ਹਾਲ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।








ਇਹ ਕਦਮ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਚੁੱਕਿਆ ਗਿਆ ਹੈ।
Read More : ਸੰਸਦ ‘ਚ ਕੇਂਦਰ ‘ਤੇ ਵਰ੍ਹੇ ਮੀਤ ਹੇਅਰ : ਹੱਦਬੰਦੀ ਦੇ ਨਾਂ ‘ਤੇ ਪੰਜਾਬ ਦੀ ਪ੍ਰਤੀਨਿਧਤਾ ਘਟਾਉਣਾ ਬਰਦਾਸ਼ਤ ਨਹੀਂ
