ਲਾਸ਼ ਭਾਖੜਾ ‘ਚ ਸੁੱਟੀ, ਮੁਲਜ਼ਮ ਪੰਜ ਦਿਨਾਂ ਦੇ ਰਿਮਾਂਡ ‘ਤੇ
ਚੰਡੀਗੜ੍ਹ ਵਿੱਚ ਏਅਰ ਹੋਸਟੇਸ ਦੀ ਸਿਖਲਾਈ ਲੈ ਰਹੀ ਇਕ ਕੁੜੀ ਨਾਲ ਪਹਿਲਾਂ ਦੋਸਤੀ ਕੀਤੀ, ਫਿਰ ਉਸਦਾ ਕਤਲ ਕਰ ਕੇ ਲਾਸ਼ ਨੂੰ ਭਾਖੜਾ ਨਹਿਰ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪੇਸ਼ੇ ਤੋਂ ਪੁਲਿਸ ਮੁਲਾਜ਼ਮ ਹੈ। ਲੜਕੀ ਦੀ ਲਾਸ਼ ਪਟਿਆਲਾ ਦੀ ਨਹਿਰ ਵਿੱਚੋਂ ਬਰਾਮਦ ਹੋਈ। ਮ੍ਰਿਤਕਾ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਦੀ ਰਹਿਣ ਵਾਲੀ ਨਿਸ਼ਾ ਸੋਨੀ ਵਜੋਂ ਹੋਈ ਹੈ।
ਇਸ ਦੌਰਾਨ ਪੁਲਿਸ ਨੇ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਯੁਵਰਾਜ ਸਿੰਘ (34) ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਇਸ ਸਮੇਂ ਮੋਹਾਲੀ ਪੁਲਸ ਵਿਚ ਤਾਇਨਾਤ ਹੈ। ਇਸ ਨਾਲ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ। ਜਦੋਂ ਕਿ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ ਹੈ।
