Bikram Singh Majithia

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਤੇ ਗੁਲਾਟੀ ਅਦਾਲਤ ‘ਚ ਪੇਸ਼

ਅਗਲੀ ਸੁਣਵਾਈ 16 ਮਈ ਨੂੰ

ਮੋਹਾਲੀ, 19 ਅਪ੍ਰੈਲ – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਰਪ੍ਰੀਤ ਸਿੰਘ ਗੁਲਾਟੀ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਹੋਏ। ਉਹ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਆਪਣੇ ਵਕੀਲਾਂ ਰਾਹੀਂ ਹਾਜ਼ਰ ਹੋਏ।

ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਇੱਕ ਅਰਜ਼ੀ ਦਾਇਰ ਕਰਕੇ ਮਸ਼ੋਬਰਾ ਵਾਲੇ ਘਰ ਦੀਆਂ ਚਾਬੀਆਂ ਲੈਣ ਅਤੇ ਕੇਸ ਨਾਲ ਸਬੰਧਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ। ਵਿਜੀਲੈਂਸ ਵੱਲੋਂ ਜਾਂਚ ਅਧਿਕਾਰੀ ਡੀ.ਐੱਸ.ਪੀ. ਇੰਦਰਪਾਲ ਸਿੰਘ ਅਤੇ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਨੇ ਇਸ ਅਰਜ਼ੀ ‘ਤੇ ਆਪਣਾ ਜਵਾਬ ਦਾਖਲ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 16 ਮਈ ਦੀ ਤਰੀਕ ਤੈਅ ਕੀਤੀ ਹੈ।

ਵਿਜੀਲੈਂਸ ਨੇ 25 ਜੂਨ 2025 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਇਹ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਗਜਪਤ ਸਿੰਘ ਗਰੇਵਾਲ ਅਦਾਲਤੀ ਹੁਕਮਾਂ ‘ਤੇ 15 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਤੋਂ 6 ਘੰਟੇ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਮੁੜ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਅਦਾਲਤ ਨੇ ਵਿਜੀਲੈਂਸ ਨੂੰ ਹਦਾਇਤ ਕੀਤੀ ਹੈ ਕਿ ਗਰੇਵਾਲ ਦੀ ਅੰਤਰਿਮ ਜ਼ਮਾਨਤ ‘ਤੇ ਫੈਸਲਾ ਲੈਣ ਲਈ 28 ਅਪ੍ਰੈਲ ਤੱਕ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।

Read More : ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦਾ ਪਰਦਾਫਾਸ਼: 64 ਕਿਲੋ ਹੈਰੋਇਨ ਨਾਲ 2 ਕਾਬੂ

Leave a Reply

Your email address will not be published. Required fields are marked *