Breaking news

ਪੰਜਾਬ ਲਈ ਇਤਿਹਾਸਕ ਦਿਨ: ਬੇਅਦਬੀ ਵਿਰੁੱਧ ਕਾਨੂੰਨ ਨੂੰ ਮਿਲੀ ਪ੍ਰਵਾਨਗੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ ‘ਤੇ ਕੀਤੇ ਦਸਤਖ਼ਤ, ਅਮਲ ‘ਚ ਆਇਆ ਸਖ਼ਤ ਕਾਨੂੰਨ

ਚੰਡੀਗੜ੍ਹ, 19 ਅਪ੍ਰੈਲ – ਪੰਜਾਬ ਵਿੱਚ ਹੁਣ ਬੇਅਦਬੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਸਖ਼ਤ ਕਾਨੂੰਨ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ‘ਤੇ ਦਸਤਖ਼ਤ ਕਰ ਦਿੱਤੇ ਹਨ, ਜਿਸ ਨਾਲ ਇਹ ਬਿੱਲ ਹੁਣ ਕਾਨੂੰਨ ਦਾ ਰੂਪ ਧਾਰਨ ਕਰ ਗਿਆ ਹੈ।

ਇਸ ਅਹਿਮ ਜਾਣਕਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝਾ ਕੀਤਾ। ਉਨ੍ਹਾਂ ਲਿਖਿਆ, “ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ ‘ਤੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ।” ਇਸ ਮੌਕੇ ਮੁੱਖ ਮੰਤਰੀ ਨੇ ਵਾਹਿਗੁਰੂ ਜੀ ਦਾ ਅਤੇ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਅਤੇ ਕਾਰਵਾਈ ਦੀ ਮੰਗ ਪੰਜਾਬ ਵਿੱਚ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਪ੍ਰਸ਼ਾਸਨ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਦਾ ਰਸਤਾ ਮਜ਼ਬੂਤ ਹੋ ਗਿਆ ਹੈ। ਇਸ ਨੂੰ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵੱਲ ਇੱਕ ਵੱਡਾ ਅਤੇ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

Read More : ਤਾਮਿਲਨਾਡੂ: ਪਟਾਕਾ ਫੈਕਟਰੀ ‘ਚ ਭਿਆਨਕ ਧਮਾਕਾ, 16 ਲੋਕਾਂ ਦੀ ਮੌਤ

Leave a Reply

Your email address will not be published. Required fields are marked *