ਲਾਲਜੀਤ ਸਿੰਘ ਭੁੱਲਰ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੇ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਅੰਮ੍ਰਿਤਸਰ, 19 ਅਪ੍ਰੈਲ : ਡੀ.ਐਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਸੁਖਦੇਵ ਸਿੰਘ ਭੁੱਲਰ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਰਾਜਨੀਤਿਕ ਉਦੇਸ਼ਾਂ ਅਤੇ ਮੀਡੀਆ ਟ੍ਰਾਇਲ ਦੇ ਚਲਦਿਆਂ ਜਾਣ-ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਅਦਾਲਤ ਇਸ ਮਾਮਲੇ ‘ਤੇ ਕੀ ਫੈਸਲਾ ਲੈਂਦੀ ਹੈ ਅਤੇ ਸੁਖਦੇਵ ਸਿੰਘ ਭੁੱਲਰ ਨੂੰ ਅਗਾਊਂ ਜ਼ਮਾਨਤ ਮਿਲਦੀ ਹੈ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਡੀ.ਐਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਨਿਆਂਇਕ ਹਿਰਾਸਤ (ਜੁਡੀਸ਼ੀਅਲ ਕਸਟਡੀ) ਵਿੱਚ ਹਨ। ਦੂਜੇ ਪਾਸੇ, ਇਸੇ ਮਾਮਲੇ ਵਿੱਚ ਨਾਮਜ਼ਦ ਸੁਖਦੇਵ ਸਿੰਘ ਭੁੱਲਰ ਅਤੇ ਲਾਲਜੀਤ ਸਿੰਘ ਭੁੱਲਰ ਦੇ ਪੀ.ਏ. ਨੂੰ ਅਜੇ ਤੱਕ ਪੁਲਿਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

Read More : KKR ਬਨਾਮ RR: ਰਿੰਕੂ ਸਿੰਘ ਨੇ ਸੰਭਾਲੀ ਪਾਰੀ: ਕੋਲਕਾਤਾ ਦੀ ਦਮਦਾਰ ਜਿੱਤ

Leave a Reply

Your email address will not be published. Required fields are marked *