Bus Accident News

ਵੱਡਾ ਬੱਸ ਹਾਦਸਾ : 15 ਦੀ ਮੌਤ, ਰਾਹਤ ਕਾਰਜ ਜਾਰੀ

ਰਾਮਨਗਰ ਤੋਂ ਊਧਮਪੁਰ ਜਾ ਰਹੀ ਬੱਸ 100 ਫੁੱਟ ਡੂੰਘੀ ਖੱਡ ਵਿਚ ਡਿੱਗੀ

ਊਧਮਪੁਰ, 20 ਅਪ੍ਰੈਲ : ਜੰਮੂ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇੱਕ ਜਨਤਕ ਆਵਾਜਾਈ ਦੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਮਨਗਰ ਤੋਂ ਊਧਮਪੁਰ ਵੱਲ ਆ ਰਹੀ ਬੱਸ ਇੱਕ ਤਿੱਖੇ ਮੋੜ ‘ਤੇ ਕਾਬੂ ਗੁਆ ਬੈਠੀ ਅਤੇ ਲਗਭਗ 100 ਫੁੱਟ ਹੇਠਾਂ ਜਾ ਡਿੱਗੀ। ਇਸ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 20 ਤੋਂ ਵੱਧ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ, ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਵਾਈ ਸੇਵਾ ਰਾਹੀਂ ਲਿਜਾਣ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਪ੍ਰਸ਼ਾਸਨ ਵੱਲੋਂ ਰਾਹਤ ਕਾਰਜਾਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ।

Read More : ਮੁੱਖ ਮੰਤਰੀ ਸਿਹਤ ਯੋਜਨਾ : ਕੈਂਸਰ ਪੀੜਤ ਬਜ਼ੁਰਗ ਮਹਿਲਾ ਦਾ 8 ਲੱਖ ਦਾ ਇਲਾਜ ਮੁਫ਼ਤ

Leave a Reply

Your email address will not be published. Required fields are marked *