ਕਤਲ

24 ਹਜ਼ਾਰ ਰੁਪਏ ਦੇ ਬਕਾਇਆ ਭੁਗਤਾਨ ਨੂੰ ਲੈ ਕੇ ਜੋੜੇ ਦਾ ਚਾਕੂ ਮਾਰ ਕੇ ਕਤਲ

ਮੁਰਾਦਾਬਾਦ ’ਚ ਜਾਇਦਾਦ ਦੇ ਵਿਵਾਦ ਕਾਰਨ ਵਾਪਰੀ ਖ਼ੂਨੀ ਘਟਨਾ; ਮੁੱਖ ਮੁਲਜ਼ਮ ਪੁਲਸ ਹਿਰਾਸਤ ’ਚ

ਮੁਰਾਦਾਬਾਦ, 21 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲਾ ’ਚ ਜਾਇਦਾਦ ਅਤੇ ਬਕਾਇਆ ਭੁਗਤਾਨ ਦੇ ਵਿਵਾਦ ’ਚ ਇਕ ਜੋੜੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਅਨੁਸਾਰ ਸਿਵਲ ਲਾਈਨਜ਼ ਥਾਣਾ ਖੇਤਰ ’ਚ ਸੋਮਵਾਰ ਰਾਤ ਇਹ ਘਟਨਾ ਵਾਪਰੀ। ਮ੍ਰਿਤਕਾਂ ਦੀ ਪਛਾਣ 30 ਸਾਲਾ ਰਾਜਾ ਅਤੇ ਉਸ ਦੀ ਪਤਨੀ ਫ਼ਰਾਹ (26) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਹਮਲਾਵਰ ਜ਼ਬਰਦਸਤੀ ਘਰ ’ਚ ਵੜ ਗਏ ਅਤੇ ਰਾਜਾ ’ਤੇ ਹਮਲਾ ਕਰ ਦਿੱਤਾ। ਜਦੋਂ ਉਸ ਦੀ ਪਤਨੀ ਫ਼ਰਾਹ ਬਚਾਉਣ ਲਈ ਅੱਗੇ ਆਈ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਚਾਕੂ ਮਾਰ ਦਿੱਤੇ। ਦੋਵਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ 24 ਹਜ਼ਾਰ ਰੁਪਏ ਦੇ ਬਕਾਇਆ ਭੁਗਤਾਨ ਅਤੇ ਮਕਾਨ ਦੀ ਰਜਿਸਟਰੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪੁਲਸ ਨੇ ਮੁੱਖ ਮੁਲਜ਼ਮ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read More : ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤੀ ਸੁਣਵਾਈ 2 ਮਈ ਤੱਕ ਮੁਲਤਵੀ

Leave a Reply

Your email address will not be published. Required fields are marked *