Raja Waring

‘ਲਾਰੈਂਸ ਆਫ ਪੰਜਾਬ’ ਸੀਰੀਜ਼ ਵਿਰੁੱਧ ਹਾਈਕੋਰਟ ’ਚ ਦਾਇਰ ਕਰਾਂਗੇ ਜਨਹਿਤ ਪਟੀਸ਼ਨ : ਰਾਜਾ ਵੜਿੰਗ

ਗੈਂਗਸਟਰ ਕਲਚਰ ਨੂੰ ਉਤਸ਼ਾਹਿਤ ਕਰਨਾ ਪੰਜਾਬੀਅਤ ਦੀ ਤੌਹੀਨ; ਨੌਜਵਾਨਾਂ ’ਤੇ ਪਵੇਗਾ ਮਾੜਾ ਅਸਰ

ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਬਣ ਰਹੀ ਟੈਲੀਵਿਜ਼ਨ ਸੀਰੀਜ਼ ‘ਲਾਰੈਂਸ ਆਫ ਪੰਜਾਬ’ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਗੈਂਗਸਟਰ ਕਲਚਰ ਨੂੰ ਵਧਾਵਾ ਦੇਵੇਗੀ, ਸਗੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤੌਹੀਨ ਵੀ ਹੋਵੇਗੀ, ਕਿਉਂਕਿ ਗੁਰੂਆਂ, ਰਿਸ਼ੀਆਂ-ਮੁਨੀਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਇਕ ਖ਼ਤਰਨਾਕ ਗੈਂਗਸਟਰ ਨਾਲ ਜੋੜਿਆ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਇਸ ਟੀ.ਵੀ. ਸੀਰੀਜ਼ ਦੇ ਪ੍ਰਸਾਰਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਕ ਜਨਹਿਤ ਪਟੀਸ਼ਨ ਵੀ ਦਾਖ਼ਲ ਕਰਨਗੇ, ਕਿਉਂਕਿ ਇਸ ਨਾਲ ਨੌਜਵਾਨ ਪੀੜ੍ਹੀ ’ਤੇ ਮਾੜਾ ਅਤੇ ਖ਼ਤਰਨਾਕ ਅਸਰ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਬਿਸ਼ਨੋਈ ਅਤੇ ਉਸ ਦਾ ਗਿਰੋਹ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਮੇਤ ਸੈਂਕੜੇ ਬੇਗੁਨਾਹ ਲੋਕਾਂ ਦੇ ਕਤਲਾਂ ਲਈ ਜ਼ਿੰਮੇਵਾਰ ਰਿਹਾ ਹੈ। ਇਹ ਸੀਰੀਜ਼ ਨੌਜਵਾਨਾਂ ਨੂੰ ਗ਼ਲਤ ਸੰਦੇਸ਼ ਦੇਵੇਗੀ, ਜਿਸ ’ਚ ਅਜਿਹੇ ਵਿਅਕਤੀ ਦੀ ਵਡਿਆਈ ਹੋਵੇਗੀ, ਜਿਸ ਦੀ ਨਿੰਦਾ ਹੋਣੀ ਚਾਹੀਦੀ ਹੈ।

ਉਕਤ ਸੀਰੀਜ਼ ਦੇ ਪ੍ਰਸਾਰਣ ’ਤੇ ਪੂਰੀ ਤਰ੍ਹਾਂ ਰੋਕ ਲਾਏ ਜਾਣ ਦੀ ਮੰਗ ਕਰਦਿਆਂ ਉਨ੍ਹਾਂ ਨਿਰਮਾਤਾਵਾਂ ਦੀ ਸੋਚ ’ਤੇ ਵੀ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇਹ ਕਲਾ ਜਾਂ ਮਨੋਰੰਜਨ ਨਹੀਂ, ਸਗੋਂ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਵੱਲ ਉਕਸਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਨੇ ਇਸ ਗੰਭੀਰ ਮਾਮਲੇ ’ਤੇ ਸੂਬਾ ਅਤੇ ਕੇਂਦਰ ਸਰਕਾਰ ਦੀ ਚੁੱਪੀ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

Read More : ਅਮਰੀਕੀ ਫ਼ੌਜ ਵੱਲੋਂ ਈਰਾਨੀ ਤੇਲ ਦੀ ਸਮੱਗਲਿੰਗ ਕਰਨ ਵਾਲੇ ਪਾਬੰਦੀਸ਼ੁਦਾ ਜਹਾਜ਼ ’ਤੇ ਕਬਜ਼ਾ

Leave a Reply

Your email address will not be published. Required fields are marked *