Police-arrests

30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

ਥਾਣਾ ਐੱਸ.ਐੱਚ.ਓ. ਨੇ ਸੋਨੇ ਦੀ ਅੰਗੂਠੀ ਅਤੇ ਬ੍ਰੈਸਲੈੱਟ ਵਾਪਸ ਕਰਨ ਬਦਲੇ ਮੰਗੀ ਸੀ ਰਕਮ

ਲੁਧਿਆਣਾ, 21 ਅਪ੍ਰੈਲ : ਵਿਜੀਲੈਂਸ ਬਿਊਰੋ ਨੇ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐੱਸ.ਐੱਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਸ਼ਿਕਾਇਤਕਰਤਾ ਆਪਣੇ ਪੁੱਤਰ ਨੂੰ ਮਿਲਣ ਗਈ ਤਾਂ ਪੁੱਤਰ ਨੇ ਦੱਸਿਆ ਕਿ ਪੁਲਸ ਨੇ ਉਸ ਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬ੍ਰੈਸਲੈੱਟ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬ੍ਰੈਸਲੈੱਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਸੰਪਰਕ ਕੀਤਾ। ਉਨ੍ਹਾਂ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

Read More : ਪਿੰਡ ਜਸਪਾਲੋਂ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

Leave a Reply

Your email address will not be published. Required fields are marked *