ਹੈਰੋਇਨ ਬਰਾਮਦ

ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ, 7 ਕਿਲੋ ਹੈਰੋਇਨ ਬਰਾਮਦ

ਪਾਕਿਸਤਾਨੀ ਸਮੱਗਲਰ ਦੇ ਸੰਪਰਕ ’ਚ ਸਨ ਮੁਲਜ਼ਮ, ਡਰੋਨ ਰਾਹੀਂ ਮੰਗਵਾਉਂਦੇ ਸਨ ਖੇਪ: ਡੀ.ਜੀ.ਪੀ. ਗੌਰਵ ਯਾਦਵ

ਅੰਮ੍ਰਿਤਸਰ, 21 ਅਪ੍ਰੈਲ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 5 ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ 2 ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ, ਰਜਿੰਦਰ ਸਿੰਘ ਉਰਫ਼ ਘੁੱਦੂ, ਰਣਦੀਪ ਸਿੰਘ ਉਰਫ਼ ਦਿਲ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ’ਤੇ ਉਹ ਨਸ਼ਿਆਂ ਦੀ ਸਪਲਾਈ ਕਰ ਰਹੇ ਸਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇਕ ਸਮੱਗਲਰ ਦੇ ਸੰਪਰਕ ’ਚ ਸਨ, ਜੋ ਡਰੋਨ ਰਾਹੀਂ ਖੇਪਾਂ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ’ਚ ਇਸ ਦੀ ਸਪਲਾਈ ਕਰ ਰਿਹਾ ਸੀ। ਇਸ ਨਸ਼ਾ ਸਮੱਗਲਿੰਗ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਇਕ ਤਲਾਸ਼ੀ ਮੁਹਿੰਮ (ਆਪ੍ਰੇਸ਼ਨ) ਦੌਰਾਨ ਪੁਲਸ ਟੀਮਾਂ ਨੇ ਦੀਪਕ ਸਿੰਘ ਉਰਫ਼ ਦੀਪੂ ਨੂੰ 1.3 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਕੋਲੋਂ ਹੋਰ 2.6 ਕਿਲੋ ਹੈਰੋਇਨ ਬਰਾਮਦ ਹੋਈ। ਅਗਲੇਰੀ ਜਾਂਚ ਦੌਰਾਨ ਤਿੰਨ ਹੋਰ ਮੁਲਜ਼ਮਾਂ ਰਜਿੰਦਰ, ਰਣਦੀਪ ਅਤੇ ਗੁਰਪ੍ਰੀਤ ਨੂੰ 1.01 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਚੌਥੇ ਸਾਥੀ ਪ੍ਰਿੰਸ ਸਿੰਘ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਦੀਪਕ ਸਿੰਘ ’ਤੇ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹਨ। ਇਸ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Read More : ਪਿੰਡ ਜਸਪਾਲੋਂ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

Leave a Reply

Your email address will not be published. Required fields are marked *