ਬਲੈਕਆਊਟ

ਪੰਜਾਬ ’ਚ 24 ਅਪ੍ਰੈਲ ਨੂੰ ਹੋਵੇਗੀ ਸਿਵਲ ਡਿਫੈਂਸ ‘ਬਲੈਕਆਊਟ’ ਮੌਕ ਡਰਿੱਲ

ਸ਼ਾਮ 8 ਵਜੇ ਸਾਇਰਨ ਵੱਜਣ ਨਾਲ ਸ਼ੁਰੂ ਹੋਵੇਗੀ ਡਰਿੱਲ, ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਹੋਵੇਗੀ ਜਾਂਚ

ਚੰਡੀਗੜ੍ਹ, 22 ਅਪ੍ਰੈਲ : ਸੂਬੇ ’ਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦੀ ਅਜ਼ਮਾਇਸ਼ ਕਰਨ ਦੇ ਮਕਸਦ ਨਾਲ ਪੰਜਾਬ ’ਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲਿਆਂ ’ਚ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਇਕ ਏਅਰ ਰੇਡ ਚਿਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਦੀ ਮਿਆਦ ਲਈ ਹਾਈ-ਲੋਅ ਪਿੱਚ ਸਾਇਰਨ ਵਜਾਏ ਜਾਣਗੇ।

ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਪਛਾਣੇ ਗਏ ਖ਼ਾਸ ਖੇਤਰਾਂ ’ਚ ਇਕ ਸਿਮੂਲੇਟਿਡ ਬਲੈਕਆਊਟ ਲਾਗੂ ਕੀਤਾ ਜਾਵੇਗਾ। ਇਨ੍ਹਾਂ ਖੇਤਰਾਂ ’ਚ ਆਮ ਲੋਕਾਂ ਨੂੰ ਬਲੈਕਆਊਟ ਦੌਰਾਨ ਸਾਰੀਆਂ ਗ਼ੈਰ-ਜ਼ਰੂਰੀ ਲਾਈਟਾਂ ਬੰਦ ਕਰਨ ਦੀ ਹਦਾਇਤ ਹੋਵੇਗੀ, ਜਦਕਿ ਜ਼ਰੂਰੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਰਹਿਣਗੀਆਂ।

ਇਸ ਅਭਿਆਸ ਦੌਰਾਨ ਫਾਇਰ ਰਿਸਪਾਂਸ, ਖੋਜ ਤੇ ਬਚਾਅ ਕਾਰਜ, ਫਸਟ-ਏਡ, ਜ਼ਖ਼ਮੀਆਂ ਨੂੰ ਸੁਰੱਖਿਅਤ ਕੱਢਣ ਅਤੇ ਟ੍ਰੈਫਿਕ ਕੰਟਰੋਲ ਵਰਗੇ ਐਮਰਜੈਂਸੀ ਕਾਰਜਾਂ ਦੇ ਤਾਲਮੇਲ ਦੀ ਜਾਂਚ ਕੀਤੀ ਜਾਵੇਗੀ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਤਿਆਰੀਆਂ ਦਾ ਮੁੱਲਾਂਕਣ ਕਰਨ ਲਈ ਇਕ ਰੁਟੀਨ ਅਭਿਆਸ ਹੈ।

Read More : ਐੱਨ. ਐੱਸ. ਏ. ਖ਼ਤਮ ਹੋਣ ਤੋਂ ਬਾਅਦ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਮੁੜ ਕਰੇਗੀ ਗ੍ਰਿਫ਼ਤਾਰ

Leave a Reply

Your email address will not be published. Required fields are marked *