ਮਲਿਕਾਰਜੁਨ ਖੜਗੇ

ਚੋਣ ਕਮਿਸ਼ਨ ਦਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨੋਟਿਸ

24 ਘੰਟਿਆਂ ‘ਚ ਜਵਾਬ ਦੇਣ ਦੇ ਹੁਕਮ, ਪ੍ਰਧਾਨ ਮੰਤਰੀ ਬਾਰੇ ਟਿੱਪਣੀ ’ਤੇ ਮੰਗਿਆ ਸਪੱਸ਼ਟੀਕਰਨ

ਨਵੀਂ ਦਿੱਲੀ, 22 ਅਪ੍ਰੈਲ : ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਖੜਗੇ ਵੱਲੋਂ ਪ੍ਰਧਾਨ ਮੰਤਰੀ ਬਾਰੇ ਕੀਤੀ ਗਈ ਕਥਿਤ ‘ਅੱਤਵਾਦੀ’ ਵਾਲੀ ਟਿੱਪਣੀ ਤੋਂ ਬਾਅਦ ਕੀਤੀ ਗਈ ਹੈ, ਜਿਸ ਨੂੰ ਚੋਣ ਕਮਿਸ਼ਨ ਨੇ ਗੰਭੀਰਤਾ ਨਾਲ ਲਿਆ ਹੈ।

ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਖੜਗੇ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤੇ ਅਤੇ ਆਗੂਆਂ ਵੱਲੋਂ ਵਰਤੀ ਜਾਂਦੀ ਭਾਸ਼ਾ ਨੂੰ ਲੈ ਕੇ ਇਹ ਸਖ਼ਤ ਰੁਖ ਅਪਣਾਇਆ ਗਿਆ ਹੈ।

Read More : ਮੰਤਰੀ ਕਟਾਰੂਚੱਕ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

Leave a Reply

Your email address will not be published. Required fields are marked *