ਨਸ਼ਾ ਤਸਕਰਾਂ ਖਿਲਾਫ਼ ਵੀ ਸਖ਼ਤੀ: 98 ਤਸਕਰ ਕਾਬੂ, ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ
ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਵਿੱਚ ਅਪਰਾਧ ਅਤੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਅੱਜ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ ਹੈ। ‘ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ 541 ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੈਂਗਸਟਰ ਵਿਰੋਧੀ ਕਾਰਵਾਈ : 254 ਗ੍ਰਿਫ਼ਤਾਰੀਆਂ (ਜਿਸ ਵਿੱਚ 3 ਭਗੌੜੇ ਅਪਰਾਧੀ ਸ਼ਾਮਲ ਹਨ) ਕੀਤੀਆਂ ਗਈਆਂ ਹਨ ਅਤੇ 4 ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦਾ ਅੰਕੜਾ 23,140 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਖਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਹੈ।
ਨਸ਼ਾ ਵਿਰੋਧੀ ਮੁਹਿੰਮ : ‘ਯੁੱਧ ਨਸ਼ਿਆਂ ਵਿਰੁਧ’ ਦੇ 417ਵੇਂ ਦਿਨ ਪੁਲਿਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਹੁਣ ਤੱਕ ਕੁੱਲ 60,008 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮੁੜ ਵਸੇਬਾ : ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਰੂਪ ਵਿੱਚ ਦਿੱਤੀ ਜਾ ਸਕਦੀ ਹੈ।
Read More : 100 ਏਕੜ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ; ਭਾਰੀ ਸੁਰੱਖਿਆ ’ਚ ਵੱਢੀ ਕਣਕ
